ਸੂਬੇ ਵਿੱਚ 9908342  ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 14055.44 ਕਰੋੜ ਰੁਪਏ ਦਾ ਕੀਤਾ ਭੁਗਤਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਪੰਜਾਬ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9908342  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ....

Paddy

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9908342  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 14055.44 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 9835836 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 72506 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 3360574 ਟਨ, ਮਾਰਕਫੈੱਡ ਵੱਲੋਂ 2281509 ਟਨ ਅਤੇ ਪਨਸਪ ਵੱਲੋਂ 2016287 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 976861 ਟਨ ਅਤੇ 1030123 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 170482 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।