Punjab Sugarcane Price Hike: ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੇ ਭਾਅ ’ਚ ਕੀਤਾ ਵਾਧਾ, ਗੰਨਾ ਕਾਸ਼ਤਕਾਰ ਕਰ ਦਿਤੇ ਖੁਸ਼

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

Punjab Sugarcane Price Hike: ਪੰਜਾਬ ਵਿਚ ਗੰਨੇ ਦਾ ਰੇਟ ਸਾਰੇ ਦੇਸ਼ ਨਾਲੋਂ ਵੱਧ 391 ਰੁਪਏ

Chief Minister Bhagwant Mann increased the price of sugarcane by 11 rupees.

Chief Minister Bhagwant Mann increased the price of sugarcane by 11 rupee: ਪੰਜਾਬ ਵਿਚ ਗੰਨੇ ਦੇ ਰੇਟਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ ਸਫਲ ਹੋ ਗਿਆ ਹੈ। ਸੂਬਾ ਸਰਕਾਰ ਨੇ ਗੰਨੇ ਦੇ ਰੇਟ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।

ਪੰਜਾਬ ਦੇ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ। ਦੱਸ ਦੇਈਏ ਕਿ ਸਰਕਾਰ ਵਲੋਂ ਰੇਟ ਵਧਾਉਣ ਤੋਂ ਬਾਅਦ ਹੁਣ ਪੰਜਾਬ ਵਿਚ ਗੰਨੇ ਦਾ ਰੇਟ ਹਰਿਆਣਾ ਨਾਲੋਂ 2 ਰੁਪਏ ਜ਼ਿਆਦਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਧਾ ਦਿਤੀ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਫਿਰ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਦੇ ਮੁੱਦੇ ’ਤੇ ਚਰਚਾ ਕੀਤੀ। ਗੰਨੇ ਦੀ ਕੀਮਤ ਹੁਣ 380 ਰੁਪਏ ਤੋਂ ਵਧ ਕੇ 391 ਰੁਪਏ ਹੋ ਜਾਵੇਗੀ।

ਸੀਐਮ ਭਗਵੰਤ ਮਾਨ ਨੇ ਇਸ ਜਾਣਕਾਰੀ ਨੂੰ ਆਪਣੇ ਟਵਿੱਟਰ 'ਤੇ ਸਾਂਝਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਪੰਜਾਬ 'ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ 11 ਰੁਪਏ ਕੀਮਤ 'ਚ ਵਾਧਾ ਕਰਕੇ ਪੰਜਾਬ 'ਚ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਦਿਤਾ ਜਾਂਦਾ ਹੈ। ਆਉਣ ਵਾਲੇ ਦਿਨਾਂ 'ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..