SKM ਆਗੂ 10 ਮਈ ਨੂੰ ਕਰਨਗੇ ਬਿਜਲੀ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਝੋਨੇ ਦੇ ਸੀਜ਼ਨ ਸਬੰਧੀ ਕੀਤਾ ਜਾਵੇਗਾ ਵਿਚਾਰ ਵਟਾਂਦਰਾ 

Harbhajan Singh ETO

ਮੰਗਲਵਾਰ ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਹੋਵੇਗੀ ਮੀਟਿੰਗ 
ਚੰਡੀਗੜ੍ਹ :
ਸੰਯੁਕਤ ਕਿਸਾਨ ਮੋਰਚਾ ਦੀਆਂ 23 ਜਥੇਬੰਦੀਆਂ ਦੇ ਆਗੂ 10 ਮਈ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ETO ਨਾਲ ਮੁਲਾਕਾਤ ਕਰਨਗੇ।

ਇਹ ਮੁਲਣੀ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੰਜਾਬ ਪਾਵਰਕਾਮ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਦੇ ਆਗੂਆਂ ਦੀ ਬਿਜਲੀ ਮੰਤਰੀ ਪੰਜਾਬ ਨਾਲ 10 ਮਈ ਦੁਪਹਿਰ 1:00 ਵਜੇ ਮੀਟਿਗਾਂ ਨਿਰਧਾਰਿਤ ਕੀਤੀ ਗਈ ਹੈ ਦੱਸ ਦੇਈਏ ਕਿ ਇਹ ਮੀਟਿੰਗ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਹੋਵੇਗੀ।