ਸੂਬੇ ਵਿੱਚ 10798678 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਪੰਜਾਬ ਵਿਚ 2 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10798678 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ...

Paddy

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਚ 2 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10798678 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 10720986 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 77692 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 3676394 ਟਨ, ਮਾਰਕਫੈੱਡ ਵੱਲੋਂ 2481843 ਟਨ ਅਤੇ ਪਨਸਪ ਵੱਲੋਂ 2207414 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1053187 ਟਨ ਅਤੇ 1117208 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 184940 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।