ਸੂਬੇ ਵਿੱਚ 11592262 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

 ਪੰਜਾਬ ਵਿਚ 4 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 11592262 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ...

Paddy

ਚੰਡੀਗੜ੍ਹ (ਸ.ਸ.ਸ) :  ਪੰਜਾਬ ਵਿਚ 4 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 11592262 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 11511817 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 80445 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 3974809 ਟਨ, ਮਾਰਕਫੈੱਡ ਵੱਲੋਂ 2656507 ਟਨ ਅਤੇ ਪਨਸਪ ਵੱਲੋਂ 2363805 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1121695 ਟਨ ਅਤੇ 1199816 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 195185 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।