ਪੰਜਾਬ ਸਰਕਾਰ ਵਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਲਿਆ ਇਹ ਫ਼ੈਸਲਾ

PUNJAB GOVT. NOTIFIES TO TRANSPLANT PADDY FROM JUNE 13

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿਤੀ ਹੈ।
ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਮਹੀਨੇ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ ਕੇ 13 ਜੂਨ ਕਰਨ ਦਾ ਫ਼ੈਸਲਾ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਪਰਾਲਾ ਝੋਨੇ ਦੀ ਪਿਛੇਤੀ ਬਿਜਾਈ ਕਾਰਨ ਕਿਸਾਨਾਂ ਨੂੰ ਪੇਸ਼ ਆਉਂਦੀਆਂ ਔਕੜਾਂ ਜਿਵੇਂ ਫਸਲ ਦੀ ਕਟਾਈ ਸਮੇਂ ਨਮੀ ਦੀ ਮਾਤਰਾ ਦਾ ਵਧਣਾ ਆਦਿ ਤੋਂ ਨਿਜਾਤ ਦਿਵਾਉਣ ਲਈ ਮਦਦਗ਼ਾਰ ਸਿੱਧ ਹੋਵੇਗਾ।