Corona ਕਾਲ ’ਚ ਝੋਨੇ ਦੀ ਬਿਜਾਈ! ਪੁਲਿਸ ਨੇ ਕਿਸਾਨਾਂ ਨੂੰ ਵੰਡੀਆਂ ਸੈਨੇਟਾਈਜ਼ ਕਿੱਟਾਂ

ਏਜੰਸੀ

ਖੇਤੀਬਾੜੀ, ਸਹਾਇਕ ਧੰਦੇ

ਬਰਨਾਲਾ ਜ਼ਿਲ੍ਹੇ ਵਿੱਚ ਇਸ ਵਾਰ 1 ਲੱਖ, 10 ਹਜ਼ਾਰ ਹੈਕਟੇਅਰ 'ਚ ਝੋਨੇ...

Paddy sowing started in punjab during covid 19 pandemic

ਬਰਨਾਲਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਬਰਨਾਲਾ ਜ਼ਿਲ੍ਹੇ 'ਚ ਵੀ ਕਿਸਾਨਾਂ ਨੇ ਸਾਉਣੀ ਦੀ ਇਸ ਫਸਲ ਦੀ ਬਿਜਾਈ ਆਰੰਭ ਦਿੱਤੀ ਹੈ। ਇਸ ਦੇ ਨਾਲ ਅੱਜ ਤੋਂ ਸਰਕਾਰੀ ਹੁਕਮਾਂ ਅਨੁਸਾਰ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ।

ਬਰਨਾਲਾ ਜ਼ਿਲ੍ਹੇ ਵਿੱਚ ਇਸ ਵਾਰ 1 ਲੱਖ, 10 ਹਜ਼ਾਰ ਹੈਕਟੇਅਰ 'ਚ ਝੋਨੇ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਵਿੱਚੋਂ 30 ਹਜ਼ਾਰ ਹੈਕਟੇਅਰ 'ਚ ਕਿਸਾਨਾਂ ਵੱਲੋਂ ਝੋਨੇ ਸਿੱਧੀ ਬਿਜਾਈ ਕਰ ਦਿੱਤੀ ਗਈ ਹੈ। ਕਿਸਾਨਾਂ ਲਈ ਝੋਨਾ ਲਾਉਣ ਲਈ ਸਭ ਤੋਂ ਵੱਡੀ ਸਮੱਸਿਆ ਇਸ ਵਾਰ ਪਰਵਾਸੀ ਮਜ਼ਦੂਰਾਂ ਦੀ ਘਾਟ ਹੈ ਕਿਉਂਕਿ ਦੇਸ਼ ਭਰ ਵਿੱਚ ਕਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਉਣ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰ ਪੰਜਾਬ ਨਹੀਂ ਪਹੁੰਚ ਸਕੇ ਜਿਸ ਕਰ ਕੇ ਕਿਸਾਨ ਸਥਾਨਕ ਮਜ਼ਦੂਰਾਂ ਤੋਂ ਹੀ ਕੰਮ ਲੈ ਰਹੇ ਹਨ।

ਉਧਰ, ਬਰਨਾਲਾ ਪੁਲਿਸ ਵਲੋਂ ਅੱਜ ਪਿੰਡਾਂ ਦੇ ਖੇਤਾਂ ਵਿੱਚ ਪਹੁੰਚ ਕੇ ਝੋਨਾ ਲਾ ਰਹੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਰੋਨਾ ਮਹਾਮਾਰੀ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਸੈਨੀਟਾਈਜ਼ਰ ਕਿੱਟਾਂ ਵੀ ਵੰਡੀਆਂ ਗਈਆਂ। ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਜਾਈ 10 ਜੂਨ ਤੋਂ ਸ਼ੁਰੂ ਕਰਨ ਦੇ ਹੁਕਮ ਦੇ ਉਲਟ ਮਾਨਸਾ ਜਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ ਕਿਸਾਨਾਂ ਨੇ ਝੋਨੇ ਦੀ ਬਜਾਈ ਸ਼ੁਰੂ ਕਰ ਦਿੱਤੀ ਸੀ।

ਕਿਸਾਨਾਂ ਨੇ ਸਰਕਾਰੀ ਆਦੇਸ਼ ਦੀ ਅਣਦੇਖੀ ਕਰ ਕੇ ਸਮੇਂ ਤੋਂ ਪਹਲਾਂ ਝੋਨੇ ਦੀ ਬਜਾਈ ਨੂੰ ਮਜ਼ਬੂਰੀ ਦੱਸਦੇ ਹੋਏ ਕਿਹਾ ਕਿ ਮਜ਼ਦੂਰਾਂ ਦੀ ਘਾਟ ਹੋਣ ਕਰ ਕੇ ਉਹਨਾਂ ਨੇ ਸਮੇਂ ਤੋਂ ਪਹਿਲਾਂ ਬੀਜਾਈ ਕੀਤੀ ਹੈ ਤੇ ਦੇਰੀ ਨਾਲ ਬਜਾਈ ਤੋਂ ਬਾਅਦ ਫ਼ਸਲ ਵੇਚਣ ਵਿੱਚ ਮੁਸ਼ਕਲਾਂ ਨਾਲ ਦੋ ਚਾਰ ਹੋਣਾ ਪੈਂਦਾ ਹੈ। ਇਨ੍ਹਾਂ ਹੀ ਨਹੀਂ ਕਿਸਾਨਾਂ ਨੇ ਇਸ ਸਬੰਧੀ ਕਾਰਵਾਈ ਕਰਨ ਆਉਣ ਵਾਲੇ ਅਧਿਕਾਰੀਆਂ ਦਾ ਘਿਰਾਓ ਕਰਨ ਦੀ ਵੀ ਚੇਤਾਵਨੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਉਹਨਾਂ ਦੀਆਂ ਹੋਰ ਵੀ ਕਈ ਮੰਗਾਂ ਹਨ। ਗੋਰਾ ਸਿੰਘ ਭੈਣੀਬਾਘਾ ਦਾ ਕਹਿਣਾ ਹੈ ਕਿ ਇਸ ਸਾਲ ਕੋਰੋਨਾ ਵਾਇਰਸ ਬਿਮਾਰੀ ਕਾਰਨ ਮਜ਼ਦੂਰ ਅਪਣੇ ਰਾਜਾਂ ਨੂੰ ਵਾਪਸ ਪਰਤ ਗਏ ਹਨ ਤੇ ਕਿਸਾਨਾਂ ਨੂੰ ਮਜ਼ਦੂਰਾਂ ਦੀ ਬਹੁਤ ਕਮੀ ਹੋ ਗਈ ਹੈ। ਇਸ ਲਈ ਉਹਨਾਂ ਦੀ ਮਜ਼ਬੂਰੀ ਹੈ ਕਿ ਉਹ 10 ਜੂਨ ਤੋਂ ਪਹਿਲਾਂ ਝੋਨਾ ਸ਼ੁਰੂ ਕਰ ਰਹੇ ਹਨ। ਮੋਟਰਾਂ ਦੀ ਲਾਈਟ ਵਿਚ 10 ਜੂਨ ਨੂੰ ਹੀ ਛੱਡੀ ਜਾਵੇਗੀ ਪਰ ਉਹਨਾਂ ਨੇ ਅਪਣੇ ਦਮ ਤੇ ਝੋਨੇ ਦਾ ਸਾਰਾ ਪ੍ਰਬੰਧ ਕਰ ਲਿਆ ਹੈ।

ਮਜ਼ਦੂਰਾਂ ਦੀ ਕਮੀ ਹੋਣ ਕਾਰਨ ਉਹਨਾਂ ਦਾ ਕੰਮ ਲੇਟ ਹੋ ਸਕਦਾ ਹੈ ਇਸ ਲਈ ਫਸਲਾਂ ਦੀ ਵਾਢੀ ਵੀ ਦੇਰੀ ਨਾਲ ਹੋਵੇਗੀ। ਝੋਨੇ ਦੀਆਂ ਕਈ ਕਿਸਮਾਂ ਅਜਿਹੀਆਂ ਵੀ ਹੁੰਦੀਆਂ ਹਨ ਜੋ ਕਿ ਲੰਬਾ ਸਮਾਂ ਲੈਂਦੀਆਂ ਹਨ ਤੇ ਜਦੋਂ ਠੰਡ ਵਧ ਜਾਂਦੀ ਹੈ ਤਾਂ ਫ਼ਸਲ ਵੇਚਣ ਵੇਲੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਨੇ ਸਰਕਾਰ ਨੂੰ ਮੰਗ ਕੀਤੀ ਸੀ ਕਿ 1 ਜੂਨ ਤੋਂ ਹੀ ਮੋਟਰਾਂ ਦੀ ਲਾਈਟ ਦਿੱਤੀ ਜਾਵੇ ਤੇ ਝੋਨੇ ਦੀ ਬਿਜਾਈ ਵੀ 1 ਜੂਨ ਤੋਂ ਸ਼ੁਰੂ ਕੀਤੀ ਜਾਵੇ ਪਰ ਸਰਕਾਰ ਨੇ 10 ਜੂਨ ਨੂੰ ਇਸ ਦੀ ਆਗਿਆ ਦਿੱਤੀ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।