ਖੇਤੀਬਾੜੀ ਤੇ ਸਹਿਕਾਰਤਾ ਖੇਤਰ ਦਾ ਮਜ਼ਬੂਤੀਕਰਨ; ਵੇਰਕਾ ਮਿਲਕ ਪਲਾਂਟ ਬਣਿਆ ਰਾਹਦਿਸੇਰਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਦੁੱਧ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ

Verka Milk Plant Mohali

ਚੰਡੀਗੜ: ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਸੂਬੇ ਦੇ ਦੁੱਧ ਉਤਪਾਦਕਾਂ ਤੇ ਖੇਤੀਬਾੜੀ ਨਾਲ ਜੁੜੇ ਵਰਗ ਦੀ ਆਰਥਿਕ ਦਸ਼ਾ ਨੂੰ ਬਿਹਤਰ ਬਣਾਉਣ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹਨ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਮੰਨੇ ਜਾਂਦੇ ਇਨ੍ਹਾਂ ਦੋਵੇਂ ਖੇਤਰਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਸੁਧਾਰਾਂ ਹਿੱਤ ਨਿਰੰਤਰ ਯਤਨਸ਼ੀਲ ਰਹਿੰਦੇ ਹਨ। ”

ਇਹ ਜਾਣਕਾਰੀ ਅੱਜ ਇੱਥੇ ਵੇਰਕਾ ਮਿਲਕ ਪਲਾਂਟ , ਮੋਹਾਲੀ ਦੇ ਜਨਰਲ ਮੈਨੇਜਰ ਸ੍ਰੀ ਐਸ.ਐਸ ਗਿੱਲ ਨੇ ਦਿੱਤੀ। ਸ੍ਰੀ ਗਿੱਲ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਵੱਲੋਂ ਦੁੱਧ ਉਤਪਾਦਕਾਂ ਦੀ  ਆਰਥਿਕਤਾ ਨੂੰ ਹੁਲਾਰਾ ਦੇਣ ਹਿੱਤ ਸੁਝਾਈ  ਗਈ ਰਣਨੀਤੀ ਤਹਿਤ ਵੇਰਕਾ ਮਿਲਕ ਪਲਾਂਟ ਮੋਹਾਲੀ  ਅਤੇ ਸੂਬੇ ਦੇ ਸਾਰੇ ਮਿਲਕ  ਪਲਾਂਟਾਂ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਗਿਆ ਹੈ ।

ਦੁੱਧ ਦੀਆਂ ਇਹ ਵਧੀਆਂ ਕੀਮਤਾਂ 11 ਅਗਸਤ, 2019 ਤੋਂ ਲਾਗੂ ਹੋਣਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਗਿੱਲ ਨੇ ਦੱਸਿਆ ਦੇਸ਼ ਭਰ ਦੇ ਸਹਿਕਾਰਤਾ ਮਿਲਕ ਪਲਾਂਟਾਂ  ਵੱਲੋਂ ਦਿੱਤੇ  ਜਾ ਰਹੇ ਰੇਟਾਂ ਦੇ ਮੁਕਾਬਲੇ ਵੇਰਕਾ ਮਿਲਕ ਪਲਾਂਟ ਵੱਲੋਂ ਦਿੱਤੇ ਜਾ ਰਹੇ ਰੇਟ ਸਭ ਤੋਂ ਵੱਧ ਹਨ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ ਦੀ ਹੱਡੀ ਮੰਨੇ ਜਾਂਦੇ ਸਹਿਕਾਰਤਾ ਖੇਤਰ ਦੇ ਮਜ਼ਬੂਤੀਕਰਨ ਲਈ ਇੱਕ ਵਿਆਪਕ ਯੋਜਨਾ ਦੇ ਹਿੱਸੇ ਵਜੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਵਿੱਚ ਦੁੱਧ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ, ਦੁੱਧ 'ਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ , ਆਵਾਰਾ ਪਸ਼ੂਆਂ ਤੋਂ ਛੁਟਕਾਰਾ ਅਤੇ ਸਾਫ਼ ਤੇ ਹਰਿਆ-ਭਰਿਆ ਵਾਤਾਵਰਣ ਬਣਾਈ ਰੱਖਣਾ ਆਦਿ ਸ਼ਾਮਲ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।