ਸੂਬੇ ਵਿੱਚ 14279707.3 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 21071.69 ਕਰੋੜ ਰੁਪਏ ਦਾ ਕੀਤਾ ਭੁਗਤਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 14279707.3 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ...

Paddy

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਚ 11 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 14279707.3 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ 21071.69 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 14191078.3 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 88629 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 4926652 ਟਨ, ਮਾਰਕਫੈੱਡ ਵੱਲੋਂ 3277479 ਟਨ ਅਤੇ ਪਨਸਪ ਵੱਲੋਂ 2948913 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1339237 ਟਨ ਅਤੇ 1479620.3 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 219177 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।