ਖੇਤੀਬਾੜੀ ਅਧਿਕਾਰੀਆਂ ਨੇ ਪੁਲਿਸ ਨੂੰ ਨਾਲ ਲੈ ਕੇ ਵਾਹਿਆ ਝੋਨਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪਿੰਡ ਬਹਿਰ ਸਾਹਿਬ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਐਸਡੀਐਮ ਪਾਤੜਾਂ ਕਾਲਾ ਰਾਮ ਕਾਂਸਲ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ...

Farmer pondering in fields

ਸ਼ੁਤਰਾਣਾ, ਅਰਨੋ, ਖਨੌਰੀ: ਪਿੰਡ ਬਹਿਰ ਸਾਹਿਬ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਐਸਡੀਐਮ ਪਾਤੜਾਂ ਕਾਲਾ ਰਾਮ ਕਾਂਸਲ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ ਲਾਇਆ ਹੋਇਆ ਝੋਨਾ ਵਾਹ ਦਿਤਾ ਜਿਸ 'ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਇੰਦਰਪਾਲ ਸਿੰਘ ਸੰਧੂ ਤੇ ਠਰੂਆ ਪੁਲਿਸ ਚੌਕੀ ਦੇ ਮੁਖੀ ਜਜਵਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਕਿਸਾਨ ਬਲਿਹਾਰ ਸਿੰਘ ਵਿਰੁਧ ਕਾਰਵਾਈ ਸ਼ੁਰੂ ਕੀਤੀ ਕਰ ਦਿਤੀ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਕਿਹਾ ਨਿਸ਼ਚਤ ਮਿਤੀ ਤੋਂ ਪਹਿਲਾਂ ਝੋਨੇ ਦੀ ਲਵਾਈ ਸ਼ੁਰੂ ਕਰਨ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਝੋਨਾ ਵੀ ਵਾਹਿਆ ਜਾਵੇਗਾ। ਪੰਜਾਬ-ਹਰਿਆਣਾ ਦੀ ਹੱਦ ਉਪਰ ਪੈਂਦੇ ਪਿੰਡ ਬਹਿਰ ਸਾਹਿਬ ਵਿਚ ਕਿਸਾਨ ਬਲਿਹਾਰ ਸਿੰਘ ਨੇ ਅਗੇਤਾ ਝੋਨਾ ਲਾਉਣਾ ਸ਼ੁਰੂ ਕਰ ਦਿਤਾ ਸੀ ਜਿਸ ਦੀ ਸੂਚਨਾ ਬਲਾਕ ਸਮਾਣਾ ਦੇ ਖੇਤੀਬਾੜੀ ਅਫ਼ਸਰ ਡਾ. ਇੰਦਰਪਾਲ ਸਿੰਘ ਸੰਧੂ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਕੇ ਉਕਤ ਕਿਸਾਨ ਵਿਰੁਧ ਵਿਭਾਗੀ ਕਾਰਵਾਈ ਕਰਦਿਆਂ ਲਾਇਆ ਹੋਇਆ ਝੋਨਾ ਵਾਹ ਦਿਤਾ।

ਇਸ ਦੌਰਾਨ ਡਾ. ਸੰਧੂ ਨੇ ਕਿਹਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਤੋਂ ਪੰਜਾਬ ਸਾਰਕਾਰ ਚਿੰਤਿਤ ਹੈ ਇਸ ਲਈ ਸਰਕਾਰ 20 ਤੋਂ ਝੋਨਾ ਲਾਉਣ ਦੀ ਹਦਾਇਤ ਕੀਤੀ ਹੈ। ਇਸੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜ਼ਮੀਨਦੋਜ਼ ਪਾਣੀ ਨੂੰ ਬਚਾÀਣ ਲਈ ਕਿਸਾਨਾਂ ਨੂੰ ਵਿਭਾਗ ਤੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।