ਸੂਬੇ ਵਿੱਚ 14661955 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਪੰਜਾਬ ਵਿਚ 12 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 14661955 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ...

Paddy

ਚੰਡੀਗੜ੍ਹ (ਸ.ਸ.ਸ) ਪੰਜਾਬ ਵਿਚ 12 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 14661955 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 14572206 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 89749 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5067254 ਟਨ, ਮਾਰਕਫੈੱਡ ਵੱਲੋਂ 3361549 ਟਨ ਅਤੇ ਪਨਸਪ ਵੱਲੋਂ 3029256 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1377546 ਟਨ ਅਤੇ 1512631 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 223970 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।