ਸੂਬੇ ਵਿਚ 15368462 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
ਪੰਜਾਬ ਵਿਚ 14 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 15368462 ਮੀਟ੍ਰਿਕ ਟਨ...
ਚੰਡੀਗੜ੍ਹ (ਸਸਸ) : ਪੰਜਾਬ ਵਿਚ 14 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 15368462 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 15272269 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 96193 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 5339254 ਟਨ, ਮਾਰਕਫੈੱਡ ਵਲੋਂ 3506407 ਟਨ ਅਤੇ ਪਨਸਪ ਵਲੋਂ 3181007 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1433908 ਟਨ ਅਤੇ 1584822 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 226871 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।