ਸੂਬੇ ਵਿਚ 156.29 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 156.29 ਲੱਖ ਮੀਟ੍ਰਿਕ ਟਨ ਝੋਨੇ...

156.29 LMT Paddy Purchased

ਚੰਡੀਗੜ੍ਹ (ਸਸਸ) : ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 156.29 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁਲ ਝੋਨੇ ਵਿਚੋਂ 155.32 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 97541 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਇਸ ਤੋਂ ਇਲਾਵਾ 147.01 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ  ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 24514.77 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 5436308 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3569172 ਟਨ ਅਤੇ ਪਨਸਪ ਵਲੋਂ 3233765 ਟਨ ਝੋਨਾ ਖ਼ਰੀਦਿਆ ਗਿਆ ਹੈ

ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1454229 ਅਤੇ 1609022 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 229614 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।