ਸੂਬੇ 'ਚ 126.04 ਲੱਖ ਮੀਟ੍ਰਿਕ ਟਨ ਕਣਕ ਵਿਚੋਂ 97.29 ਫ਼ੀ ਸਦੀ ਕਣਕ ਦੀ ਚੁਕਾਈ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

15 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿਚੋਂ ਕੁੱਲ 126.04 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ...

Wheat

ਚੰਡੀਗੜ੍ਹ, 15 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿਚੋਂ ਕੁੱਲ 126.04 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 125.49 ਲੱਖ ਮੀਟ੍ਰਿਕ ਟਨ ਅਤੇ 54,970 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਖਰੀਦ ਪ੍ਰਕਿਰਿਆ ਦੌਰਾਨ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 121.36 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਜੋ ਕਿ ਕੁੱਲ ਕਣਕ ਦਾ 97.29 ਫੀਸਦੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵਲੋਂ 18,592 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

 ਸੂਬੇ ਦੀਆਂ ਖ਼ਰੀਦ ਏਜੰਸੀਆਂ ਵਿਚੋਂ ਪਨਗ੍ਰੇਨ 29.06 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨਾਲ ਸੱਭ ਤੋਂ ਅੱਗੇ ਅਤੇ ਮਾਰਕਫ਼ੈਡ 27.53 ਲੱਖ ਮੀਟ੍ਰਿਕ ਟਨ ਨਾਲ ਦੂਜੇ ਸਥਾਨ 'ਤੇ ਹੈ। ਇਸ ਤੋਂ ਇਲਾਵਾ ਪਨਸਪ ਨੇ 24.20 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 17.07 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.52 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ। ਇਸੇ ਤਰ੍ਹਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚੋਂ 15.08 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।