ਪੀ.ਏ.ਯੂ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਵਾਰੇ ਵੈਬੀਨਾਰ 22 ਅਕਤੂਬਰ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੈਬੀਨਾਰ ਨੂੰ ਜ਼ੂਮ ਤੋਂ ਇਲਾਵਾ ਪੀ.ਏ.ਯੂ. ਦੇ ਅਧਿਕਾਰਤ ਯੂਟਿਊਬ ਚੈਨਲ ਉਪਰ ਨਾਲੋਂ-ਨਾਲ ਪ੍ਰਸਾਰਿਤ ਕੀਤਾ ਜਾਵੇਗਾ ।

Punjab Agricultural University

ਲੁਧਿਆਣਾ : ਪੀ.ਏ.ਯੂ. ਵੱਲੋਂ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 350 ਸਾਲਾ ਜਨਮ ਦਿਵਸ ਦੇ ਸੰਬੰਧ ਵਿੱਚ ਇੱਕ ਵੈਬੀਨਾਰ ਕਰਵਾਇਆ ਜਾ ਰਿਹਾ ਹੈ ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਦੱਸਿਆ ਕਿ 22 ਅਕਤੂਬਰ ਨੂੰ ਸਵੇਰੇ 11 ਵਜੇ ਆਨਲਾਈਨ ਕਰਵਾਏ ਜਾ ਰਹੇ ਇਸ ਵੈਬੀਨਾਰ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਉਹਨਾਂ ਦੀ ਇਤਿਹਾਸਕ ਦੇਣ ਆਦਿ ਬਾਰੇ ਮਾਹਿਰਾਂ ਵੱਲੋਂ ਵਿਚਾਰ ਪੇਸ਼ ਕੀਤੇ ਜਾਣਗੇ। 

ਇਸ ਵੈਬੀਨਾਰ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਬਲੇਦਵ ਸਿੰਘ ਢਿੱਲੋਂ ਪਦਮਸ਼੍ਰੀ ਐਵਾਰਡੀ ਕਰਨਗੇ ਜਦਕਿ ਮੁੱਖ ਵਕਤਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਪਰਮਵੀਰ ਸਿੰਘ ਹੋਣਗੇ ।

ਡਾ. ਮਾਹਲ ਨੇ ਦੱਸਿਆ ਕਿ ਇਸ ਵੈਬੀਨਾਰ ਨੂੰ ਜ਼ੂਮ ਤੋਂ ਇਲਾਵਾ ਪੀ.ਏ.ਯੂ. ਦੇ ਅਧਿਕਾਰਤ ਯੂਟਿਊਬ ਚੈਨਲ ਉਪਰ ਨਾਲੋਂ-ਨਾਲ ਪ੍ਰਸਾਰਿਤ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਇਸ ਵੈਬੀਨਾਰ ਵਿੱਚ ਸ਼ਾਮਿਲ ਹੋਣ ਲਈ ਜ਼ੂਮ ਆਈ ਡੀ 891-7552-3421 ਉਪਰ ਪਾਸਵਰਡ 286161 ਨਾਲ ਲਾਗਇਨ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਪੀ.ਏ.ਯੂ. ਦੇ ਯੂਟਿਊਬ ਚੈਨਲ https://youtu.be/gim”o੩owa੬w ਉਪਰ ਵੀ ਇਸ ਵੈਬਨਾਰ ਦਾ ਹਿੱਸਾ ਬਣਿਆ ਜਾ ਸਕਦਾ ਹੈ।