ਯੂਨੀਵਰਸਿਟੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਕੰਮ ਕਰ ਰਹੀ ਹੈ : ਰਜਿਸਟਰਾਰ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਕਿਸਾਨੀ ਅਤੇ ਸਮਾਜ ਦੀ ਬਿਹਤਰੀ ਲਈ ਇਕੱਠੇ ਹੋ ਕੇ ਸਮਰਪਨ ਦੀ ਭਾਵਨਾ ਨਾਲ ਹੰਭਲਾ ਮਾਰਿਆ ਜਾਵੇ ।

punjab agriculture university

ਲੁਧਿਆਣਾ : ਪੀ.ਏ.ਯੂ. ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਅੱਜ ਯੂਨੀਵਰਸਿਟੀ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਸੰਘਰਸ਼ ਬਾਰੇ ਇੱਕ ਬਿਆਨ ਜਾਰੀ ਕੀਤਾ ।

ਡਾ. ਸਿੱਧੂ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਬਾਵਜੂਦ ਯੂਨੀਵਰਸਿਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਬਾਰੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ ਕੁਝ ਵਰਗ ਇਸ ਦੌਰਾਨ ਪਦ ਉਨਤ ਹੋਏ ਹਨ ਅਤੇ ਕੁਝ ਵਰਗਾਂ ਵਿੱਚ ਇਹ ਪ੍ਰਕਿਰਿਆ ਜਾਰੀ ਹੈ ।

ਅਜਿਹੇ ਸਮੇਂ ਵਿੱਚ ਵੀ ਮੁਸ਼ਕਿਲਾਂ ਦੇ ਬਾਵਜੂਦ ਯੂਨੀਵਰਸਿਟੀ ਆਪਣੇ ਖੋਜ, ਅਧਿਆਪਨ ਅਤੇ ਪਸਾਰ ਕਾਰਜਾਂ ਨੂੰ ਜਾਰੀ ਰੱਖ ਰਹੀ ਹੈ । ਡਾ. ਸਿੱਧੂ ਨੇ ਪੀ.ਏ.ਯੂ. ਦੇ ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਕਿਸਾਨੀ ਅਤੇ ਸਮਾਜ ਦੀ ਬਿਹਤਰੀ ਲਈ ਇਕੱਠੇ ਹੋ ਕੇ ਸਮਰਪਨ ਦੀ ਭਾਵਨਾ ਨਾਲ ਹੰਭਲਾ ਮਾਰਿਆ ਜਾਵੇ । ਉਹਨਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਸੰਬੰਧੀ ਢੁੱਕਵਾਂ ਕਾਰਜ ਕੀਤਾ ਜਾ ਰਿਹਾ ਹੈ ।