ਸੂਬੇ ਵਿਚ 16575435 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਪੰਜਾਬ ਵਿਚ 21 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 16575435 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ..

Paddy

ਚੰਡੀਗੜ (ਸ.ਸ.ਸ) : ਪੰਜਾਬ ਵਿਚ 21 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 16575435 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 16466472 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 108963 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 16222782 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 5763051 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3781219 ਟਨ ਅਤੇ ਪਨਸੱਪ ਵੱਲੋਂ 3441786 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1536504 ਮੀਟ੍ਰਿਕ ਟਨ ਅਤੇ 1701401 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 242511 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।