ਸੂਬੇ ਵਿਚ 166.87 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਪੰਜਾਬ ਵਿਚ 22 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 166.87 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ...

Paddy procurement in Punjab stood at 166.87 lakh metric tonnes

ਚੰਡੀਗੜ੍ਹ (ਸਸਸ) : ਪੰਜਾਬ ਵਿਚ 22 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 166.87 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 27189.59 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 165.76 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 111626 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਇਸ ਦੇ ਨਾਲ ਹੀ 163. 86 ਲੱਖ ਮੀਟ੍ਰਿਕ ਝੇਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ ੫੮੦੦੬੫੫ ਮੀਟ੍ਰਿਕ ਟਨ, ਮਾਰਕਫੈੱਡ ਵਲੋਂ ੩੮੦੫੫੫੩ ਟਨ ਅਤੇ ਪਨਸਪ ਵੱਲੋਂ ੩੪੬੯੧੮੯ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ ੧੫੪੫੦੮੦ ਮੀਟ੍ਰਿਕ ਟਨ ਅਤੇ ੧੭੧੧੩੧੪ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ ੨੪੩੭੭੩ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Related Stories