ਪੰਜਾਬ 'ਚ ਹੁਣ ਤਕ 61.01 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ : CM ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਕਿਹਾ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ

been

CM Bhagwant Mann  paddy has been procured in Punjab News: ਪੰਜਾਬ ਵਿਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਤੈਅ ਕੀਤੇ ਮਾਪਦੰਡਾਂ ਵਿਚ ਢਿੱਲ ਦੇਣ ਦੀ ਮੰਗ ਕੀਤੀ ਹੈ। ਫ਼ਤਿਹਗੜ੍ਹ ਸਾਹਿਬ ਦੀ ਬਸੀ ਪਠਾਣਾਂ ਅਤੇ ਮੋਰਿੰਡਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਦੇ ਚਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ  ਧਿਆਨ ਵਿਚ ਰਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਨਿਰਧਾਰਤ ਮਾਪਦੰਡਾਂ ਵਿਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਝੋਨੇ ਵਿਚ ਨਮੀ ਦੀ ਮਾਤਰਾ, ਖ਼ਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਸ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ ਕਈ ਪ੍ਰਭਾਵਤ ਖੇਤਰਾਂ ਵਿਚ ਝੋਨੇ ਦਾ ਨੁਕਸਾਨ ਹੋਇਆ ਅਤੇ ਦਾਣੇ ਬਦਰੰਗ ਹੋ ਗਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵਲੋਂ ਅਜੇ ਵੀ ਕੌਮੀ ਅੰਨ ਭੰਡਾਰ ਵਿਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖ਼ਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿਚ ਝੋਨੇ ਦੀ ਖ਼ਰੀਦ ਲਈ 1822 ਖ਼ਰੀਦ ਕੇਂਦਰਾਂ ਨੂੰ ਨੋਟੀਫ਼ਾਈ ਕੀਤਾ ਹੈ ਅਤੇ ਇਹ ਸਾਰੀਆਂ ਮੰਡੀਆਂ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੁਆਰਾ ਅਲਾਟ ਕੀਤੀਆਂ ਗਈਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦਸਿਆ ਕਿ ਅੱਜ ਤਕ ਸੂਬੇ ਦੀਆਂ ਮੰਡੀਆਂ ਵਿਚ 63.49 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿਚੋਂ 61.01 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਦੇ 72 ਘੰਟਿਆਂ ਦੇ ਅੰਦਰ ਲਿਫ਼ਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਮੰਡੀਆਂ ਵਿਚੋਂ 91.80 ਫ਼ੀ ਸਦੀ ਲਿਫਟਿੰਗ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦਸਿਆ ਕਿ ਝੋਨੇ ਦੀ ਖ਼ਰੀਦ ਦੇ ਬਦਲੇ ਕਿਸਾਨਾਂ ਨੂੰ ਕੁਲ 13073.07 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੀਤੇ ਗਏ ਯਤਨਾਂ ਸਦਕਾ ਮੰਡੀਆਂ ਵਿਚ ਖ਼ਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਪਣੀ ਉਪਜ ਵੇਚਣ ਵਿਚ ਸਹੂਲਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਗੰਭੀਰ ਸੰਕਟ ਦੀ ਘੜੀ ਵਿਚ ਕੇਂਦਰ ਸਰਕਾਰ ਵਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜੇ ਤਕ ਪ੍ਰਧਾਨ ਮੰਤਰੀ ਵਲੋਂ ਹੜ੍ਹ ਰਾਹਤ ਲਈ ਐਲਾਨੇ ਗਏ 1600 ਕਰੋੜ ਰੁਪਏ ਨਹੀਂ ਮਿਲੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਨਾਲ ਇਸ ਦੁਰਵਿਵਹਾਰ ਨੂੰ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਦੇ ਤੌਰ ’ਤੇ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੜੀਵਾਰ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਸਮੀ ਤੌਰ ’ਤੇ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਲਈ ਪੂਰੇ ਇੰਤਜ਼ਾਮ ਕੀਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰੁਪਿੰਦਰ ਹੈਪੀ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਸਾਧੂ ਰਾਮ ਭੰਟਮਾਜਰਾ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਵੀ ਹਾਜ਼ਰ ਸਨ।

ਮੁੱਖ ਮੰਤਰੀ ਵਾਇਰਲ ਵੀਡੀਉ ਬਾਰੇ ਬੋਲੇ, ''ਭਾਜਪਾ ਕੋਲ ਫੇਕ ਗੱਲਾਂ ਦੇ ਸਿਵਾਏ ਹੋਰ ਹੈ ਹੀ ਕੀ''?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਕਥਿਤ ਵੀਡੀਉ ਕੈਨੇਡਾ ਬੈਠੇ ਜਗਮਨ ਸਮਰਾ ਨਾਂ ਦੇ ਵਿਅਕਤੀ ਵਲੋਂ ਵਾਇਰਲ ਕੀਤੇ ਜਾਣ ਦਾ ਮਾਮਲਾ ਕਾਫ਼ੀ ਚਰਚਾ ਵਿਚ ਹੈ। ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਜਗਮਨ ਵਿਰੁਧ ਫ਼ਰਜ਼ੀ ਵੀਡੀਉ ਜਾਰੀ ਕਰ ਕੇ ਮੁੱਖ ਮੰਤਰੀ ਦਾ ਅਕਸ ਖ਼ਰਾਬ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ 

ਗ੍ਰਿਫ਼ਤਾਰੀ ਲਈ ਉਸ ਨੂੰ ਬਾਹਰੋਂ ਵਾਪਸ ਲਿਆਉਦ ਦੀ ਕਾਰਵਾਈ ਵੀ ਸ਼ੁਰੂ ਕਰ ਦਿਤੀ ਗਈ ਹੈ। ਅੱਜ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਇਸ ਬਾਰੇ ਟਵੀਟ ਕੀਤੇ ਜਾਣ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਫੇਕ ਵੀਡੀਉ ਦਸਦਿਆਂ ਤਿਖੀ ਟਿਪਣੀ ਕੀਤੀ ਕਿ ਭਾਜਪਾ ਕੋਲ ਫੇਕ ਗੱਲਾਂ ਤੋਂ ਬਿਨਾਂ ਹੋਰ ਹੈ ਕੀ? ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਜਿਹੜਾ ਬੰਦਾ ਹਰ ਛੋਟੀ ਗੱਲ ਉਪਰ ਪ੍ਰੈਸ ਕਾਨਫ਼ਰੰਸ ਕਰਦਾ ਹੈ ਉਹ ਅਪਣੀ ਕਥਿਤ ਵੀਡੀਉ ਬਾਰੇ ਇੰਨਾ ਚੁੱਪ ਕਿਉਂ ਹੈ?

ਉਨ੍ਹਾਂ ਕਿਹਾ ਸੀ ਕਿ ਪੰਜਾਬ ਜਵਾਬ ਮੰਗਦਾ ਹੈ ਅਤੇ ਇਸ ਬਾਰੇ ਸਪੱਸ਼ਟੀਕਰਨ ਦਿਤਾ ਜਾਵੇ। ਅਸ਼ਵਨੀ ਸ਼ਰਮਾ ਦੇ ਟਵੀਟ ਬਾਅਦ ‘ਆਪ’ ਆਗੂ ਬਲਤੇਜ ਪੰਨੂੰ ਅਤੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਵੀ ਭਾਜਪਾ ਉਪਰ ਤਿਖੇ ਹਮਲੇ ਕਰਦਿਆਂ ਨਿਸ਼ਾਨੇ ਸਾਧੇ। ਉਧਰ ਭਾਜਪਾ ਦੇ ਮੀਡੀਆ ਇੰਚਾਰਜ ਵਨੀਤ ਜੋਸ਼ੀ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਮੁੱਖ ਮੰਤਰੀ ਤੋਂ ਵੀਡੀਉ ਬਾਰੇ ਸਵਾਲ ਪੁਛੇ।