15 ਅਗਸਤ ਤੋਂ ਪਹਿਲਾਂ 1 ਲੱਖ ਲੋਕਾਂ ਨੂੰ ਮਿਲੇਗਾ ਪਸ਼ੂ ਕਿਸਾਨ ਕ੍ਰੈਡਿਟ ਕਾਰਡ

ਏਜੰਸੀ

ਖੇਤੀਬਾੜੀ, ਸਹਾਇਕ ਧੰਦੇ

ਤੁਸੀਂ ਵੀ ਲੈ ਸਕਦੇ ਹੋ ਫਾਇਦਾ

Photo

ਨਵੀਂ ਦਿੱਲੀ:  ਪਸ਼ੂ ਕਿਸਾਨ ਕ੍ਰੈਡਿਟ ਯੋਜਨਾ ਦੇ ਤਹਿਤ 1 ਲੱਖ ਬਿਨੈਕਾਰਾਂ ਨੂੰ 15 ਅਗਸਤ ਤੋਂ ਪਹਿਲਾਂ ਕਾਰਡ ਦੇ ਦਿੱਤਾ ਜਾਵੇਗਾ। ਬੈਂਕਰਸ ਕਮੇਟੀ ਨੇ ਹਰਿਆਣਾ ਦੀ ਸਰਕਾਰ ਨੂੰ ਇਸ ਦਾ ਭਰੋਸਾ ਦਿੱਤਾ ਹੈ। ਹਰਿਆਣਾ ਸਰਕਾਰ ਨੇ ਕਿਸਾਨ ਕ੍ਰੈਡਿਟ ਕਾਰਡ ਦੀ ਤਰ੍ਹਾਂ ਹੀ ਪਸ਼ੂ ਕਿਸਾਨ ਕ੍ਰੈਡਿਟ ਕਾਰਡ ਸਕੀਮ ਸ਼ੁਰੂ ਕੀਤੀ ਹੈ।

ਸੂਬੇ ਦੇ ਪਸ਼ੂਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਜੇਪੀ ਦਲਾਲ ਨੇ ਬੈਂਕਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਤਮ ਨਿਰਭਰ ਭਾਰਤ ਦੇ ਤਹਿਤ ਸ਼ੁਰੂ ਕੀਤੀ ਗਈ ਇਸ ਯੋਜਨਾ ਦੇ ਤਹਿਤ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਕਾਰਡ ਉਪਲਬਧ ਕਰਵਾਉਣ। ਉਹਨਾਂ ਕਿਹਾ ਕਿ ਯੋਜਨਾ ਦੇ ਤਹਿਤ ਸੂਬੇ ਵਿਚ 8 ਲੱਖ ਪਸ਼ੂ ਕਿਸਾਨ ਕ੍ਰੈਡਿਟ ਕਾਰਡ ਉਪਲਬਧ ਕਰਵਾਉਣ ਦਾ ਟੀਚਾ ਹੈ ਅਤੇ ਇਸ ਨੂੰ ਬੈਂਕਰਸ ਦੇ ਸਹਿਯੋਗ ਤੋਂ ਬਿਨਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ।

ਇਸ ਯੋਜਨਾ ਦੀ ਜਾਣਕਾਰੀ ਲਈ ਬੈਂਕਾਂ ਵੱਲੋਂ ਕੈਂਪ ਵੀ ਅਯੋਜਤ ਕੀਤੇ ਜਾਣਗੇ। ਇਸ ਦੇ ਨਾ ਹੀ ਇਹ ਵੀ ਕਿਹਾ ਗਿਆ ਹੈ ਕਿ ਵੈਟਰਨਰੀ ਡਾਕਟਰ ਵੈਟਰਨਰੀ ਹਸਪਤਾਲਾਂ ਵਿਚ ਵਿਸ਼ੇਸ਼ ਹੋਰਡਿੰਗ ਲਗਾ ਕੇ ਇਸ ਸਕੀਮ ਬਾਰੇ ਜਾਣਕਾਰੀ ਦੇਣ। ਦਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਚਾਹੁੰਦੇ ਹਨ।

ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨ ਕ੍ਰੈਡਿਟ  ਕਾਰਡ ਦੀ ਤਰਜ਼ ‘ਤੇ ਪਸ਼ੂ ਕਿਸਾਨ ਕ੍ਰੈਡਿਟ ਕਾਰਨ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਖੇਤੀ ਦੇ ਨਾਲ-ਨਾਲ ਕਿਸਾਨ ਪਸ਼ੂਪਾਲਣ ਨਾਲ ਵੀ ਅਪਣੀ ਆਮਦਨ ਵਿਚ ਵਾਧਾ ਕਰ ਸਕਣ। ਇਸ ਦੇ ਤਹਿਤ ਹੁਣ ਤੱਕ 1,40,000 ਪਸ਼ੂਪਾਲਕਾਂ ਦੇ ਫਾਰਮ ਭਰਵਾਏ ਜਾ ਚੁੱਕੇ ਹਨ। ਪਸ਼ੂਪਾਲਕ ਇੱਛਾ ਅਨੁਸਾਰ ਅਪਣੇ ਕਿਸਾਨ ਕ੍ਰੈਡਿਟ ਕਾਰਨ ਬਣਵਾ ਸਕਦੇ ਹਨ। ਇਕ ਗਾਂ ਲਈ 40,783 ਰੁਪਏ ਜਦਕਿ ਮੱਝ ਲਈ 60,249 ਰੁਪਏ ਦਾ ਕਰਜ਼ ਦਿੱਤਾ ਜਾਵੇਗਾ।

ਕਾਰਡ ਬਣਵਾਉਣ ਲਈ ਲੋੜੀਂਦੇ ਦਸਤਾਵੇਜ਼

-ਇੱਛੁੱਕ ਪਸ਼ੂਪਾਲਕ ਜਾਂ ਕਿਸਾਨਾਂ ਨੂੰ ਪਸ਼ੂਧਨ ਕ੍ਰੈਡਿਟ ਕਾਰਡ ਬਣਵਾਉਣ ਲਈ ਬੈਂਕ ਵੱਲੋਂ ਕੇਵਾਈਸੀ ਕਰਵਾਉਣਾ ਹੋਵੇਗਾ।

-ਕੇਵਾਈਸੀ ਲਈ ਕਿਸਾਨਾਂ ਨੂੰ ਅਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਦੇਣੀ ਹੋਵੇਗੀ।

- ਅਰਜ਼ੀ ਫਾਰਮ ਦੇ ਤਸਦੀਕ ਹੋਣ ਤੋਂ ਬਾਅਦ, ਤੁਹਾਡਾ ਪਸ਼ੂ ਕ੍ਰੈਡਿਟ ਕਾਰਡ 1 ਮਹੀਨੇ ਦੇ ਅੰਦਰ ਹੀ ਤਿਆਰ ਹੋ ਜਾਵੇਗਾ।