ਸੂਬੇ ਵਿਚ 168.52 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਪੰਜਾਬ ਵਿਚ 25 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 168.52 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

Paddy procurement in Punjab stood at 168.52 lakh metric tonnes

ਚੰਡੀਗੜ੍ਹ (ਸਸਸ) : ਪੰਜਾਬ ਵਿਚ 25 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 168.52 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿਚੋਂ 167.39 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 113750 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਇਸਦੇ ਨਾਲ ਹੀ 166.61 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 5858085 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 3841507 ਟਨ ਅਤੇ ਪਨਸਪ ਵਲੋਂ 3505886 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1554182 ਮੀਟ੍ਰਿਕ ਟਨ ਅਤੇ 1732888 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 246119 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Related Stories