PM Kisan Samman Nidhi News: ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਕੱਲ੍ਹ ਜਾਰੀ ਕਰੇਗੀ 16ਵੀਂ ਕਿਸ਼ਤ ਦੇ ਪੈਸੇ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

PM Kisan Samman Nidhi News: ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 6000 ਰੁਪਏ ਸਾਲਾਨਾ ਦਿਤੇ ਜਾਂਦੇ ਹਨ।

PM Kisan Samman Nidhi News

PM Kisan Samman Nidhi News in punjabi : ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਖੁਸ਼ਖਬਰੀ ਹੈ। ਮੋਦੀ ਸਰਕਾਰ ਜਲਦ ਹੀ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਖੁਸ਼ਖਬਰੀ ਦੇਣ ਜਾ ਰਹੀ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਦੀ ਆਰਥਿਕ ਮਦਦ ਲਈ ਕਿਸਾਨ ਸਨਮਾਨ ਨਿਧੀ ਯੋਜਨਾ ਚਲਾਈ ਜਾ ਰਹੀ ਹੈ। ਦੇਸ਼ ਭਰ ਦੇ ਕਰੋੜਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੀ 16ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਉਨ੍ਹਾਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਵਾਲਾ ਹੈ।

ਇਹ ਵੀ ਪੜ੍ਹੋ: Guess Who: ਇਸ ਪੁਰਾਣੀ ਤਸਵੀਰ 'ਚ ਲੁਕਿਆ ਹੈ ਮਸ਼ਹੂਰ ਗਜ਼ਲ ਗਾਇਕ, ਪਹਿਚਾਣਿਆ ਕੌਣ?  

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੀ 16ਵੀਂ ਕਿਸ਼ਤ ਦੇ ਸਬੰਧ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਬੁੱਧਵਾਰ ਯਾਨੀ 28ਫਰਵਰੀ ਨੂੰ ਸਰਕਾਰ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ ਦੇ ਪੈਸੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਜਾ ਰਹੀ ਹੈ। ਇਸ ਦੀ ਪੁਸ਼ਟੀ ਕੇਂਦਰ ਸਰਕਾਰ ਨੇ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਪੀਐਮ ਮੋਦੀ 28 ਫਰਵਰੀ 2024 ਨੂੰ ਯਵਤਮਾਲ, ਮਹਾਰਾਸ਼ਟਰ ਤੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 21000 ਕਰੋੜ ਰੁਪਏ ਤੋਂ ਵੱਧ ਦੀ 16ਵੀਂ ਕਿਸ਼ਤ ਜਾਰੀ ਕਰਨਗੇ।

ਇਹ ਵੀ ਪੜ੍ਹੋ: Punjab News: PSEB 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ,ਬੋਰਡ ਨੇ ਪੇਪਰਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ  

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 24 ਫਰਵਰੀ, 2019 ਨੂੰ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਦੇਸ਼ ਦੇ ਯੋਗ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 6000 ਰੁਪਏ ਸਾਲਾਨਾ ਦਿਤੇ ਜਾਂਦੇ ਹਨ। ਹਾਲਾਂਕਿ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਜ਼ਰੀਏ, ਸਰਕਾਰ ਕਿਸਾਨਾਂ ਨੂੰ ਇੱਕ ਵਾਰ ਵਿੱਚ 6000 ਰੁਪਏ ਨਹੀਂ ਦਿੰਦੀ ਹੈ, ਸਗੋਂ 2000-2000 ਰੁਪਏ ਦੀਆਂ 3 ਬਰਾਬਰ ਕਿਸ਼ਤਾਂ ਵਿੱਚ ਦਿੰਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from PM Kisan Samman Nidhi News in punjabi , stay tuned to Rozana Spokesman)