ਕਿਰਤੀ ਕਿਸਾਨ ਯੂਨੀਅਨ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਲਗਾਇਆ ਗਿਆ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਆਏ ਦਿਨ ਕਿਸਾਨਾਂ ਕਰਜ਼ ਮੁਆਫ਼ੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ...

Kirti Kissan Union

ਬਠਿੰਡਾ : ਆਏ ਦਿਨ ਕਿਸਾਨਾਂ ਕਰਜ਼ ਮੁਆਫ਼ੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਅਧੀਨ ਅੱਜ ਕਰਜ਼ ਮੁਆਫ਼ੀ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਬਠਿੰਡਾ ਡੀਸੀ ਦਫ਼ਤਰ ਦੇ ਬਾਹਰ ਧਰਨਾ ਪਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਨਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਦਰਜ਼ ਮੁਆਫ਼ੀ ਵਾਲੇ ਝੂਠੇ ਵਾਅਦੇ ਹੁਣ ਕਿਸਾਨਾਂ ਦੇ ਗਲੇ ਦਾ ਫੰਦਾ ਬਣਦੇ ਜਾ ਰਹੇ ਹਨ।

ਜਾਣਕਾਰੀ ਮੁਤਾਬਿਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣ ਹੈ ਕਿ ਅੱਜ ਢਾਈ ਏਕੜ ਤੋਂ 5 ਏਕੜ ਵਾਲੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਕਰਜ਼ ਮੁਆਫ਼ੀ ਦੇ ਜਿਹੜੇ ਵਾਅਦੇ ਕੀਤੀ ਸੀ, ਉਸ ਵਿਚ ਇਕ ਵੀ ਛੋਟੇ ਕਿਸਾਨਾ ਦਾ ਕਰਜ਼ਾ ਮੁਆਫ਼ ਨਹੀਂ ਹੋਇਆ, ਜਿਸ ਦੇ ਚਲਦੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ।

ਕਿਸਾਨਾਂ ਨੇ ਕਿਹਾ ਕਿ ਜੋ ਕਸਕਰਾ ਵੱਲੋਂ 20 ਜੂਨ ਤੱਕ ਦਾਨ ਦੀ ਫ਼ਸਲ ‘ਤਾ ਪਾਬੰਦੀ ਲਗਾਈ ਹੈ, ਉਸ ਵੀ ਸਰਾਸਰ ਗਲਤ ਹੈ, ਜੋ ਕਿ 1 ਜੂਨ ਤੱਕ ਹੋਣੀ ਚਾਹੀਦੀ ਅਤੇ ਅਸੀਂ ਸਰਕਾਰ ਦੇ ਗੇ ਮੰਗ ਕਰਦੇ ਹਾਂ ਕਿ ਸਾਰੇ ਕਿਸਨਾਂ ਦਾ ਕਰਜ਼ਾ ਮੁਆਫ਼ ਹੋਣਾ ਚਾਹੀਦਾ ਹੈ।