ਸੂਬੇ ਵਿੱਚ 9381242 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਪੰਜਾਬ ਵਿਚ 30 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 9381242 ਮੀਟ੍ਰਿਕ ਟਨ ਝੋਨੇ...

Paddy purchased 9381242 metric tonnes in the state

ਚੰਡੀਗੜ੍ਹ (ਸਸਸ) : ਪੰਜਾਬ ਵਿਚ 30 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 9381242 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 12356.83 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 9312208 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 69034 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 3171128 ਟਨ, ਮਾਰਕਫੈੱਡ ਵਲੋਂ 2170230 ਟਨ ਅਤੇ ਪਨਸਪ ਵਲੋਂ 1907857 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 925907 ਟਨ ਅਤੇ 971937 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 165149 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।