ਕਿਸਾਨਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ

ਹਰਿਆਣਾ ਖ਼ਬਰਾਂ

ਕਾਲਾਂਵਾਲੀ, 14 ਅਕਤੂਬਰ (ਜਗਤਾਰ ਸਿੰਘ ਤਾਰੀ): ਸਥਾਨਕ ਅਨਾਜ ਮੰਡੀ ਸਥਿਤ ਕਿਸਾਨ ਕੰਟੀਨ ਵਿਚ ਸ਼ਨਿਚਰਵਾਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਪਰਮਜੀਤ ਸਿੰਘ ਮਾਖਾ ਵਲੋਂ ਕੀਤੀ ਗਈ।
    ਇਸ ਮੀਟਿੰਗ ਵਿਚ ਕਿਸਾਨਾਂ ਨਾਲ ਸਬਧਿਤ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਕਲਪਿਕ ਵਿਵਸਥਾ ਕੀਤੇ ਬਿਨਾਂ ਪਰਾਲੀ ਸਾੜਨ 'ਤੇ ਲਗਾਈ ਗਈ ਰੋਕ ਦੇ ਵਿਰੋਧਸਵਰੂਪ ਸਰਕਾਰ  ਦੇ ਖਿਲਾਫ ਨਾਹਰੇਬਾਜ਼ੀ ਕਰਦੇ ਹੋਏ ਰੋਸ ਜਾਹਰ ਕੀਤਾ ਅਤੇ ਇਸ ਵਾਰ ਕਾਲੀ ਦੀਵਾਲੀ ਮਨਾਣ ਦਾ ਫ਼ੈਸਲਾ ਲਿਆ। ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਮਾਖਾ ਅਤੇ ਹਲਕਾ ਪ੍ਰਧਾਨ ਮਨਜੀਤ ਸਿੰਘ ਔਢਾਂ ਨੇ ਦੱਸਿਆ ਕਿ ਕੇਂਦਰ ਅਤੇ ਪ੍ਰਦੇਸ਼ ਸਰਕਾਰ ਵਲੋਂ ਬਿਨਾਂ ਵਿਕਲਪ ਦੇ ਜਾਰੀ ਕੀਤੇ ਗਏ ਆਦੇਸ਼ ਨਿੰਦਣਯੋਗ ਹਨ।