ਹੱਥਾਂ-ਪੈਰਾਂ ਦੇ ਕਾਲੇਪਣ ਨੂੰ ਦੂਰ ਕਰਨ ਲਈ ਟਮਾਟਰ ਹੈ ਲਾਹੇਵੰਦ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਫ਼ੈਸ਼ਨ

ਟਮਾਟਰ ਦੇ ਜੂਸ ਵਿਚ ਚੌਲਾਂ ਦਾ ਆਟਾ, ਕਣਕ ਦਾ ਆਟਾ ਅਤੇ ਦੁੱਧ ਮਿਲਾਉ।

hand

ਹੱਥਾਂ-ਪੈਰਾਂ ਦੇ ਕਾਲੇਪਨ ਨੂੰ ਦੂਰ ਕਰਨ ਵਿਚ ਟਮਾਟਰ ਵੀ ਲਾਹੇਵੰਦ ਹੁੰਦਾ ਹੈ। ਹੱਥਾਂ ਦੇ ਕਾਲੇ ਪੈ ਚੁੱਕੇ ਹਿੱਸੇ ਵਿਚ ਟਮਾਟਰ ਦਾ ਰਸ ਲਗਾਉਣਾ ਚਾਹੀਦਾ ਹੈ ਅਤੇ 10 ਮਿੰਟ ਬਾਅਦ ਪਾਣੀ ਨਾਲ ਧੋ ਲਵੋ। ਅਜਿਹਾ ਰੋਜ਼ਾਨਾ ਕਰਨ ਨਾਲ ਤੁਹਾਡੇ ਹੱਥ-ਪੈਰ ਗੋਰੇ ਦਿੱਸਣ ਲੱਗ ਜਾਣਗੇ।

ਟਮਾਟਰ ਦਾ ਜੂਸ 
ਟਮਾਟਰ ਦੇ ਜੂਸ ਵਿਚ ਚੌਲਾਂ ਦਾ ਆਟਾ, ਕਣਕ ਦਾ ਆਟਾ ਅਤੇ ਦੁੱਧ ਮਿਲਾਉ। ਇਸ ਸਾਰੀ ਸਮੱਗਰੀ ਨੂੰ ਚੰਗੀ ਤਰ੍ਹਾਂ ਨਾਲ ਮਿਕਸ ਕਰ ਕੇ ਪੇਸਟ ਬਣਾ ਲਵੋ। ਇਸ ਘੋਲ ਨੂੰ ਸਰੀਰ ਦੇ ਉਨ੍ਹਾਂ ਅੰਗਾਂ 'ਤੇ ਲਗਾਉ ਜਿਥੇ ਚਮੜੀ ਕਾਲੀ ਹੋਣ ਦੀ ਸਮੱਸਿਆ ਹੋਵੇ। ਆਟੇ ਨਾਲ ਪਪੜੀ ਉਤਰਦੀ ਹੈ ਅਤੇ ਟਮਾਟਰ ਕਾਲੇ ਰੰਗ ਨੂੰ ਹਟਾਉਂਦਾ ਹੈ। ਇਸ ਨਾਲ ਹੀ ਦੁੱਧ ਚਮੜੀ ਨੂੰ ਨਮੀ ਦਿੰਦਾ ਹੈ। ਇਸ ਘੋਲ ਨੂੰ ਲਗਾ ਕੇ ਇਸ ਨੂੰ ਸੁਕਾ ਲਵੋ, ਫਿਰ ਇਸ ਨੂੰ ਪਾਣੀ ਨਾਲ ਧੋ ਲਵੋ। ਇਸ ਘੋਲ ਦੀ ਵਰਤੋਂ ਹਰ ਦੂਜੇ ਦਿਨ ਕਰਨੀ ਚਾਹੀਦੀ ਹੈ।

ਦਹੀਂ
ਹੱਥਾਂ-ਪੈਰਾਂ ਦੀ ਕਾਲੀ ਚਮੜੀ ਨੂੰ ਦੂਰ ਕਰਨ ਵਿਚ ਦਹੀਂ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਠੰਢਾ ਦਹੀਂ ਹੱਥਾਂ 'ਤੇ ਲਗਾਉਣਾ ਚਾਹੀਦਾ ਹੈ। 15 ਮਿੰਟਾਂ ਤਕ ਹੱਥਾਂ 'ਤੇ ਠੰਢਾ ਦਹੀਂ ਲਗਾਉਣ ਤੋਂ ਬਾਅਦ ਫਿਰ ਹੱਥਾਂ ਅਤੇ ਪੈਰਾਂ ਨੂੰ ਪਾਣੀ ਨਾਲ ਧੋ ਲਵੋ। ਅਜਿਹਾ ਕਰਨ ਦੇ ਨਾਲ ਹੱਥਾਂ-ਪੈਰਾਂ ਦਾ ਕਾਲਾਪਣ ਦੂਰ ਹੋ ਜਾਵੇਗਾ। ਇਹ ਨਿੰਬੂ ਦੇ ਰਸ ਤੋਂ ਜ਼ਿਆਦਾ ਲਾਭਕਾਰੀ ਹੁੰਦਾ ਹੈ।

ਕੱਚੇ ਆਲੂ
ਕੱਚੇ ਆਲੂ ਵਿਚ ਵਿਟਾਮਿਨ-ਸੀ ਮਿਲਦਾ ਹੈ ਜੋ ਚਮੜੀ ਦੇ ਰੰਗ ਨੂੰ ਸਾਫ਼ ਕਰ ਦਿੰਦਾ ਹੈ। ਆਲੂ ਨੂੰ ਕੱਟ ਕੇ ਹੱਥਾਂ 'ਤੇ ਮੱਲਣਾ ਚਾਹੀਦਾ ਹੈ। ਇਸ ਦਾ ਨਤੀਜਾ ਕੁੱਝ ਦਿਨਾਂ ਬਾਅਦ ਹੀ ਸਾਹਮਣੇ ਆਵੇਗਾ। ਆਲੂ ਦੀ ਥਾਂ 'ਤੇ ਖੀਰੇ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।

ਨਿੰਬੂ ਦਾ ਰਸ
ਨਿੰਬੂ ਦੇ ਰਸ ਨੂੰ ਉਸ ਥਾਂ ਲਗਾਉ, ਜਿਥੇ ਚਮੜੀ ਕਾਲੀ ਹੋ ਗਈ ਹੋਵੇ। ਇਸ ਨੂੰ ਅੱਧੇ ਘੰਟੇ ਲਈ ਰੱਖੋ ਅਤੇ ਫਿਰ ਧੋ ਲਵੋ।