Benefits of eating Turnips: ਸਰਦੀਆਂ ਵਿਚ ਜ਼ਰੂਰ ਖਾਉ ਸ਼ਲਗਮ, ਹੋਣਗੇ ਕਈ ਫ਼ਾਇਦੇ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਖਾਣ-ਪੀਣ

ਆਉ ਜਾਣਦੇ ਹਾਂ ਸ਼ਲਗਮ ਖਾਣ ਦੇ ਫ਼ਾਇਦਿਆਂ ਬਾਰੇ:

Benefits of eating Turnips

Benefits of eating Turnips  ਸਰਦੀਆਂ ਵਿਚ ਹਰੀਆਂ-ਸਬਜ਼ੀਆਂ ਨਾਲ ਸ਼ਲਗਮ ਵੀ ਕਈ ਘਰਾਂ ਵਿਚ ਬਣਾਇਆ ਜਾਂਦਾ ਹੈ। ਇਸ ਵਿਚ ਵਿਟਾਮਿਨ-ਸੀ, ਕੇ, ਕੈਲਸ਼ੀਅਮ, ਪੋਟਾਸ਼ੀਅਮ ਗੁਣ ਹੁੰਦੇ ਹਨ। ਅਜਿਹੇ ਵਿਚ ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਣ ਨਾਲ ਮੌਸਮੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਆਉ ਜਾਣਦੇ ਹਾਂ ਸ਼ਲਗਮ ਖਾਣ ਦੇ ਫ਼ਾਇਦਿਆਂ ਬਾਰੇ:

  • ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਅਪਣੀ ਡਾਇਟ ਵਿਚ ਸ਼ਲਗਮ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਵਿਚ ਵਿਟਾਮਿਨ, ਮੈਗਨੀਸ਼ੀਅਮ ਆਦਿ ਹੋਣ ਕਾਰਨ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰਖਦਾ ਹੈ। ਅਜਿਹੇ ਵਿਚ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
  • ਡਾਇਬਟੀਜ਼ ਦੇ ਮਰੀਜ਼ਾਂ ਨੂੰ ਸ਼ਲਗਮ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਖੰਡ ਦੀ ਮਾਤਰਾ ਘੱਟ ਹੋਣ ਕਰ ਕੇ ਸ਼ੂਗਰ ਲੈਵਲ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

  • ਸ਼ਲਗਮ ਵਿਚ ਮੌਜੂਦ ਵਿਟਾਮਿਨ-ਏ ਅੱਖਾਂ ਨੂੰ ਤੰਦਰੁਸਤ ਰੱਖਣ ਵਿਚ ਮਦਦ ਕਰਦਾ ਹੈ। ਇਸ ਦੇ ਸੇਵਨ ਨਾਲ ਅੱਖਾਂ ਵਿਚ ਹੋਣ ਵਾਲੀ ਜਲਣ, ਖੁਜਲੀ ਅਤੇ ਹੋਰ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਨਾਲ ਹੀ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।
  • ਫ਼ਾਈਬਰ ਨਾਲ ਭਰਪੂਰ ਸ਼ਲਗਮ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਨਾਲ ਪੇਟ ਵਿਚ ਦਰਦ, ਐਸੀਡਿਟੀ, ਬਦਹਜ਼ਮੀ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਅੰਤੜੀਆਂ ਵੀ ਮਜ਼ਬੂਤ ਹੋ ਜਾਂਦੀਆਂ ਹਨ।
  • ਸ਼ਲਗਮ ਵਿਚ ਆਇਰਨ ਹੋਣ ਕਾਰਨ ਸਰੀਰ ਵਿਚ ਖ਼ੂਨ ਦੀ ਕਮੀ ਪੂਰੀ ਹੋਣ ਵਿਚ ਮਦਦ ਮਿਲਦੀ ਹੈ। ਅਜਿਹੇ ਵਿਚ ਅਨੀਮੀਆ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਖ਼ੂਨ ਵਧਣ ਨਾਲ ਥਕਾਵਟ ਅਤੇ ਕਮਜ਼ੋਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।

 (For more Punjabi news apart from Benefits of eating Turnips , stay tuned to Rozana Spokesman)