ਹਲਦੀ ਵਾਲਾ ਦੁੱਧ ਪੀਣ ਦੇ ਫ਼ਾਇਦੇ ਅਤੇ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਖਾਣ-ਪੀਣ

ਇਹ ਤੁਹਾਨੂੰ ਸੱਭ ਨੂੰ ਪਤਾ ਹੀ ਹੈ ਕਿ ਦੁਧ ਪੀਣਾ ਸਿਹਤ ਲਈ ਕਿੰਨਾ ਫ਼ਾਇਦੇਮੰਦ ਹੁੰਦਾ ਹੈ।

Photo 1

ਇਹ ਤੁਹਾਨੂੰ ਸੱਭ ਨੂੰ ਪਤਾ ਹੀ ਹੈ ਕਿ ਦੁਧ ਪੀਣਾ ਸਿਹਤ ਲਈ ਕਿੰਨਾ ਫ਼ਾਇਦੇਮੰਦ ਹੁੰਦਾ ਹੈ। ਦੁਧ ਪੀਣ ਨਾਲ ਸਰੀਰ ਨੂੰ ਕੈਲਸ਼ੀਅਮ ਮਿਲਦਾ ਹੈ ਅਤੇ ਕੈਲਸ਼ੀਅਮ ਦੀ ਮਾਤਰਾ ਠੀਕ ਹੋਣ ਕਰ ਕੇ ਸਰੀਰ ਦੀਆਂ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ। ਇਸ ਲਈ ਰੋਜ਼ਾਨਾ ਇਕ ਗਲਾਸ ਦੁੱਧ ਦਾ ਜ਼ਰੂਰ ਪੀਣਾ ਚਾਹੀਦਾ ਹੈ। ਦੁੱਧ ਵਿਚ ਹਲਦੀ ਮਿਲਾ ਕੇ ਪੀਣ ਨਾਲ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ।

ਸਰਦੀ ਖਾਂਸੀ ਜਾਂ ਫਿਰ ਸੱਟ ਲੱਗ ਜਾਣ 'ਤੇ ਹਲਦੀ ਵਾਲਾ ਦੁੱਧ ਪੀਣ ਦੀ ਸਲਾਹ ਦਿਤੀ ਜਾਂਦੀ ਹੈ। ਪਰ ਕਈ ਵਾਰ ਹਲਦੀ ਵਾਲਾ ਦੁੱਧ ਪੀਣ ਨਾਲ ਫ਼ਾਇਦੇ ਦੀ ਥਾਂ ਨੁਕਸਾਨ ਵੀ ਹੁੰਦਾ ਹੈ । ਕੁੱਝ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਹੁੰਦੀਆਂ ਹਨ। ਜਿਵੇਂ ਪੇਟ ਦੀ ਸਮੱਸਿਆ, ਖ਼ੂਨ ਆਉਣਾ, ਬਵਾਸੀਰ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਜਿਨ੍ਹਾਂ ਵਿਚ ਕਦੇ ਵੀ ਹਲਦੀ ਵਾਲਾ ਦੁੱਧ ਨਹੀਂ ਪੀਣਾ ਚਾਹੀਦਾ।

ਅੱਜ ਅਸੀਂ ਤੁਹਾਨੂੰ ਦਸਾਂਗੇ ਉਨ੍ਹਾਂ ਸਮੱਸਿਆਵਾਂ ਬਾਰੇ ਜਿਨ੍ਹਾਂ ਵਿਚ ਹਲਦੀ ਵਾਲਾ ਦੁੱਧ ਨਹੀਂ ਪੀਣਾ ਚਾਹੀਦਾ। ਜੇਕਰ ਤੁਸੀਂ ਪੀਣਾ ਚਾਹੁੰਦੇ ਹੋ ਤਾਂ ਇਕ ਵਾਰ ਡਾਕਟਰ ਦੀ ਸਲਾਹ ਜ਼ਰੂਰ ਲਵੋ। ਜੇਕਰ ਤੁਹਾਨੂੰ ਕੋਈ ਪਿੱਤੇ ਦੀ ਸਮੱਸਿਆ ਜਿਵੇਂ ਪਥਰੀ, ਪਿੱਤ ਰਸ ਘੱਟ ਬਣਦਾ ਹੈ ਤਾਂ ਕਦੇ ਵੀ ਹਲਦੀ ਵਾਲਾ ਦੁੱਧ ਨਾ ਪੀਉ।

ਇਸ ਨਾਲ ਇਹ ਸਮੱਸਿਆ ਵੱਧ ਜਾਂਦੀ ਹੈ। ਹਲਦੀ ਵਾਲਾ ਦੁੱਧ ਉਨ੍ਹਾਂ ਲੋਕਾਂ ਨੂੰ ਵੀ ਨਹੀਂ ਪੀਣਾ ਚਾਹੀਦਾ ਜੋ ਖ਼ੂਨ ਪਤਲਾ ਕਰਨ ਵਾਲੀ ਦਵਾਈ ਲੈ ਰਹੇ ਹਨ। ਬਹੁਤ ਸਾਰੇ ਲੋਕ ਖ਼ੂਨ ਦੇ ਥੱਕੇ ਜੰਮਣ ਤੋਂ ਰੋਕਣ ਲਈ ਇਨ੍ਹਾਂ ਦਵਾਈਆਂ ਦਾ ਸੇਵਨ ਕਰਦੇ ਹਨ ਕਿਉਂਕਿ ਹਲਦੀ ਵਾਲੇ ਦੁੱਧ ਵਿਚ ਖ਼ੂਨ ਪਤਲਾ ਕਰਨ ਦੇ ਗੁਣ ਹੁੰਦੇ ਹਨ।