ਸਿਹਤ ਲਈ ਲਾਭਕਾਰੀ ਹੈ ਕਸ਼ਮੀਰੀ ਗੁਲਾਬੀ ਚਾਹ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਖਾਣ-ਪੀਣ

ਗੁਲਾਬੀ ਚਾਹ ’ਚ ਘੱਟ ਮਾਤਰਾ ’ਚ ਕੈਲਰੀ ਮਿਲ ਜਾਂਦੀ ਹੈ, ਜੋ ਕਿ ਭਾਰ ਘਟਾਉਣ ’ਚ ਮਦਦਗਾਰ ਹੈ।

photo

 

ਮੁਹਾਲੀ : ਬਹੁਤ ਸਾਰੇ ਲੋਕਾਂ ਨੂੰ ਚਾਹ ਪੀਣੀ ਪਸੰਦ ਹੁੰਦੀ ਹੈ। ਕੁੱਝ ਲੋਕ ਤਾਂ ਅਪਣੇ ਦਿਨ ਦੀ ਸ਼ੁਰੂਆਤ ਹੀ ਚਾਹ ਨਾਲ ਕਰਦੇ ਹਨ। ਸਰਦੀਆਂ ਦਾ ਮੌਸਮ ਤਾਂ ਚਾਹ ਦੀਆਂ ਚੁਸਕੀਆਂ ਤੋਂ ਬਿਨਾਂ ਅਧੂਰਾ ਲਗਦਾ ਹੈ ਤਾਂ ਕਿਉਂ ਨਾ ਇਸ ਵਾਰ ਸਰਦੀਆਂ ਦੇ ਮੌਸਮ ’ਚ ਗੁਲਾਬੀ ਕਸ਼ਮੀਰੀ ਚਾਹ ਦਾ ਆਨੰਦ ਲਿਆ ਜਾਵੇ। ਗੁਲਾਬੀ ਕਸ਼ਮੀਰੀ ਚਾਹ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਗੁਲਾਬੀ ਕਸ਼ਮੀਰੀ ਚਾਹ ਤੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ।

 ਇਹ ਵੀ ਪੜ੍ਹੋ: ਕਬਜ਼ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੈ ਬੇਰ 

ਗੁਲਾਬੀ ਚਾਹ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਨਾਲ ਕਬਜ਼ ਨਹੀਂ ਹੁੰਦੀ। ਨਾਲ ਹੀ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਇਸ ਚਾਹ ਦੀ ਵਰਤੋਂ ਕਰਨ ਨਾਲ ਬੀਮਾਰੀਆਂ ਸਰੀਰ ਤੋਂ ਦੂਰ ਰਹਿੰਦੀਆਂ ਹਨ। ਇਸ ਤੋਂ ਇਲਾਵਾ ਇਹ ਇਮਿਊਨਟੀ ਸਿਸਟਮ ਨੂੰ ਵੀ ਮਜ਼ਬੂਤ ਕਰਦੀ ਹੈ। ਗੁਲਾਬੀ ਕਸ਼ਮੀਰੀ ਚਾਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ।

ਇਸ ਦੀ ਵਰਤੋਂ ਨਾਲ ਦਿਲ ਸਿਹਤਮੰਦ ਰਹਿੰਦਾ ਹੈ।ਇਸ ’ਚ ਘੱਟ ਮਾਤਰਾ ’ਚ ਕੈਲਰੀ ਮਿਲ ਜਾਂਦੀ ਹੈ, ਜੋ ਕਿ ਭਾਰ ਘਟਾਉਣ ’ਚ ਮਦਦਗਾਰ ਹੈ। ਇਸ ਲਈ ਤੁਸੀਂ ਰੋਜ਼ਾਨਾ 1 ਕੱਪ ਗੁਲਾਬੀ ਚਾਹ ਦੀ ਵਰਤੋਂ ਕਰ ਸਕਦੇ ਹੋ। ਗੁਲਾਬੀ ਚਾਹ ਦੀ ਵਰਤੋਂ ਦਿਨ ’ਚ ਸਿਰਫ਼ ਇਕ ਜਾਂ ਦੋ ਵਾਰ ਹੀ ਕਰੋ। ਇਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਨੁਕਸਾਨ ਹੋ ਸਕਦਾ ਹੈ।