ਗੁੜ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਮਿੰਟਾਂ ਵਿਚ ਸਿਰਦਰਦ ਤੋਂ ਮਿਲਦੈ ਛੁਟਕਾਰਾ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਖਾਣ-ਪੀਣ

 ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਗੁੜ ਦੀ ਵਰਤੋਂ ਕਰਨ ਨਾਲ ਮਾਈਗ੍ਰੇਨ ਦੇ ਦਰਦ ਜਾਂ ਆਮ ਸਿਰ ਦਰਦ ਤੋਂ ਰਾਹਤ ਮਿਲਦੀ ਹੈ।

Due to jaggery tea you get relief from headache in minutes

ਗੁੜ ਵਿਚ ਵਿਟਾਮਿਨ, ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਨਾਲ ਹੀ ਤੁਹਾਨੂੰ ਦੁਨੀਆਂ ਭਰ ਵਿਚ ਫੈਲ ਰਹੇ ਕੋਰੋਨਾ ਵਾਇਰਸ ਨਾਲ ਲੜਨ ਦੀ ਤਾਕਤ ਮਿਲੇਗੀ। ਆਉ ਜਾਣਦੇ ਹਾਂ ਗੁੜ ਦੀ ਚਾਹ ਪੀਣ ਦੇ ਫ਼ਾਇਦਿਆਂ ਬਾਰੇ:

 ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਗੁੜ ਦੀ ਵਰਤੋਂ ਕਰਨ ਨਾਲ ਮਾਈਗ੍ਰੇਨ ਦੇ ਦਰਦ ਜਾਂ ਆਮ ਸਿਰ ਦਰਦ ਤੋਂ ਰਾਹਤ ਮਿਲਦੀ ਹੈ। ਖ਼ਾਸ ਤੌਰ ’ਤੇ ਗਾਂ ਦੇ ਦੁੱਧ ਅਤੇ ਗੁੜ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਮਿੰਟਾਂ ਵਿਚ ਦਰਦ ਤੋਂ ਛੁਟਕਾਰਾ ਮਿਲਦਾ ਹੈ।

 ਗੁੜ ਨੂੰ ਕੁਦਰਤੀ ਖੰਡ ਮੰਨਿਆ ਜਾਂਦਾ ਹੈ। ਅਜਿਹੇ ਵਿਚ ਇਸ ਦੀ ਵਰਤੋਂ ਕਰਨ ਨਾਲ ਸਵਾਦ ਦੇ ਨਾਲ ਸਿਹਤ ਵੀ ਬਰਕਰਾਰ ਰਹਿੰਦੀ ਹੈ। ਇਸ ਨਾਲ ਭਾਰ ਵਧਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਖ਼ਾਸ ਤੌਰ ’ਤੇ ਸਰਦੀਆਂ ਵਿਚ ਲੋਕ ਵਾਰ-ਵਾਰ ਚਾਹ ਪੀਣਾ ਪਸੰਦ ਕਰਦੇ ਹਨ। ਅਜਿਹੇ ਵਿਚ ਖੰਡ ਦੀ ਥਾਂ ਗੁੜ ਦੀ ਵਰਤੋਂ ਕਰਨਾ ਸੱਭ ਤੋਂ ਵਧੀਆ ਰਹੇਗਾ। ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। 

ਚਾਹੇ ਗੁੜ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੋਵੇ ਪਰ ਇਸ ਦੀ ਤਾਸੀਰ ਗਰਮੀ ਹੋਣ ਕਾਰਨ ਇਸ ਦੀ ਵਰਤੋਂ ਸੀਮਤ ਮਾਤਰਾ ਵਿਚ ਹੀ ਕਰਨੀ ਚਾਹੀਦੀ ਹੈ, ਨਹੀਂ ਤਾਂ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ।