Health News: ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਬੇਰ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਖਾਣ-ਪੀਣ

Health News:  ਬੇਰ ਫਲ ਲਿਵਰ ਲਈ ਬਹੁਤ ਲਾਭਕਾਰੀ ਹੈ। ਬੇਰ ਐਂਟੀ-ਆਕਸੀਡੈਂਟ ਦਾ ਖ਼ਜ਼ਾਨਾ

Plum makes teeth and bones strong Health News in punjabi

Plum makes teeth and bones strong Health News in punjabi : ਹਰੇ ਤੇ ਹਲਕੇ ਭੂਰੇ ਰੰਗ ਦੇ ਬੇਰ ਲੋਕ ਬਹੁਤ ਮਜ਼ੇ ਨਾਲ ਖਾਂਦੇ ਹਨ। ਬੇਰ ਵਿਚ ਬਹੁਤ ਹੀ ਘੱਟ ਮਾਤਰਾ ਵਿਚ ਕੈਲੋਰੀ ਹੁੰਦੀ ਹੈ ਇਹ ਊਰਜਾ ਦਾ ਇਕ ਚੰਗਾ ਸਰੋਤ ਹੈ। ਇਸ ਵਿਚ ਕਈ ਤਰ੍ਹਾਂ ਦੇ ਪੋਸ਼ਕ ਤੱਤ, ਵਿਟਾਮਿਨ ਚੰਗੀ ਮਾਤਰਾ ਵਿਚ ਮੌਜੂਦ ਹੁੰਦੇ ਹਨ। ਇਨ੍ਹਾਂ ਪੋਸ਼ਕ ਤੱਤਾਂ ਨਾਲ ਹੀ ਇਹ ਐਂਟੀ-ਆਕਸੀਡੈਂਟ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਆਉ ਜਾਣਦੇ ਹਾਂ ਬੇਰ ਦੀ ਵਰਤੋਂ ਨਾਲ ਸਰੀਰ ਨੂੰ ਕਿਹੜੇ ਲਾਭ ਹੁੰਦੇ ਹਨ:

ਇਹ ਵੀ ਪੜ੍ਹੋ: Nijji Dairy De Panne : ਆਉ ਹੁਣ ‘ਉੱਚਾ ਦਰ ਬਾਬੇ ਨਾਨਕ ਦਾ’ ਦੇ ਦਰ ਮਾਨਵਤਾ ਦੇ ਭਲੇ ਲਈ ਖੋਲ੍ਹ ਦਈਏ

 ਬਹੁਤ ਸਾਰੇ ਲੋਕ ਭਾਰ ਘਟਾਉਣ ਲਈ ਬਹੁਤ ਮਿਹਨਤ ਕਰਦੇ ਹਨ ਪਰ ਜੇ ਤੁਸੀਂ ਭਾਰ ਘੱਟ ਕਰਨ ਦੇ ਤਰੀਕੇ ਲੱਭ ਰਹੇ ਹੋ ਤਾਂ ਬੇਰ ਤੁਹਾਡੇ ਲਈ ਇਕ ਚੰਗਾ ਵਿਕਲਪ ਹੈ। ਇਸ ਵਿਚ ਕੈਲੋਰੀ ਨਾ ਦੇ ਬਰਾਬਰ ਹੁੰਦੀ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (24 ਮਾਰਚ 2024)

 ਬੇਰ ਫਲ ਲਿਵਰ ਲਈ ਬਹੁਤ ਲਾਭਕਾਰੀ ਹੈ। ਬੇਰ ਐਂਟੀ-ਆਕਸੀਡੈਂਟ ਦਾ ਖ਼ਜ਼ਾਨਾ ਹੈ। ਲਿਵਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਇਹ ਬੇਹੱਦ ਲਾਭਕਾਰੀ ਹੁੰਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਬੇਰ ਖਾਣ ਨਾਲ ਚਮੜੀ ਦੀ ਚਮਕ ਲੰਮੇ ਸਮੇਂ ਤਕ ਬਰਕਰਾਰ ਰਹਿੰਦੀ ਹੈ। ਇਸ ਵਿਚ ਐਂਟੀ-ਆਕਸੀਡੈਂਟ ਵੀ ਮੌਜੂਦ ਹੁੰਦਾ ਹੈ। ਬਹੁਤ ਸਾਰੇ ਲੋਕ ਕਬਜ਼ ਦੀ ਸਮੱਸਿਆ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਬੇਰ ਬਹੁਤ ਫ਼ਾਇਦਾ ਪਹੁੰਚਾ ਸਕਦਾ ਹੈ। ਇਹ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਦਾ ਹੈ।  ਬੇਰ ਵਿਚ ਭਰਪੂਰ ਮਾਤਰਾ ਵਿਚ ਕੈਲਸ਼ੀਅਮ ਅਤੇ ਫ਼ਾਸਫ਼ੋਰਸ ਮੌਜੂਦ ਹੁੰਦਾ ਹੈ। ਇਹ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

(For more news apart from 'Plum makes teeth and bones strong Health News in punjabi ' stay tuned to Rozana Spokesman)