ਚਮਤਕਾਰੀ ਫ਼ਾਇਦਿਆਂ ਵਾਲੀ ਅਨਾਰ ਦੇ ਛਿਲਕਿਆਂ ਦੀ ਚਾਹ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਖਾਣ-ਪੀਣ

ਅਨਾਰ ਦਾ ਸੇਵਨ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ ਪਰ ਲੋਕ ਅਨਾਰ ਬੜੇ ਆਨੰਦ ਨਾਲ ਖਾਂਦੇ ਹਨ ਅਤੇ ਉਸ ਦੇ ਛਿਲਕਿਆਂ ਨੂੰ ਬੇਕਾਰ ਸਮਝ ਕੇ ਸੁਟ ਦਿੰਦੇ ਹਨ

Photo

ਅਨਾਰ ਦਾ ਸੇਵਨ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ ਪਰ ਲੋਕ ਅਨਾਰ ਬੜੇ ਆਨੰਦ ਨਾਲ ਖਾਂਦੇ ਹਨ ਅਤੇ ਉਸ ਦੇ ਛਿਲਕਿਆਂ ਨੂੰ ਬੇਕਾਰ ਸਮਝ ਕੇ ਸੁਟ ਦਿੰਦੇ ਹਨ, ਜਦਕਿ ਇਸ ਦੇ ਛਿਲਕੇ ਵੀ ਸਿਹਤ ਲਈ ਬਹੁਤ ਲਾਭਦਾਇਕ ਹੁੰਦੇ ਹਨ। ਆਮ ਤੌਰ 'ਤੇ ਅਨਾਰ ਦੇ ਛਿਲਕਿਆਂ ਤੋਂ ਤਿਆਰ ਕੀਤੀ ਗਈ ਚਾਹ ਤੁਹਾਨੂੰ ਕਈ ਬਿਮਾਰੀਆਂ ਤੋਂ ਰਾਹਤ ਪ੍ਰਦਾਨ ਕਰਦੀ ਹੈ।

ਬਣਾਉਣ ਦੀ ਵਿਧੀ: ਸੱਭ ਤੋਂ ਪਹਿਲਾਂ ਇਸ ਅਨਾਰ ਦੇ ਛਿਲਕਿਆਂ ਨੂੰ ਸਾਫ਼ ਪਾਣੀ ਨਾਲ ਧੋ ਕੇ ਧੁੱਪ ਵਿਚ ਸੁਕਾ ਲਵੋ। ਸੁਕਾਉਣ ਤੋਂ ਬਾਅਦ ਇਸ ਨੂੰ ਛੋਟੇ-ਛੋਟੇ ਟੁਕੜਿਆਂ ਵਿਚ ਤੋੜ ਲਵੋ ਅਤੇ ਪੀਹ ਕੇ ਪਾਊਡਰ ਬਣਾ ਲਉ। ਅਨਾਰ ਦੇ ਛਿਲਕਿਆਂ ਦੀ ਚਾਹ ਬਣਾਉਣ ਲਈ ਸੱਭ ਤੋਂ ਪਹਿਲਾਂ ਬਰਤਨ ਵਿਚ ਇਕ ਕੱਪ ਪਾਣੀ ਗਰਮ ਕਰੋ। ਇਸ ਪਾਣੀ ਵਿਚ ਇਕ ਚਮਚ ਅਨਾਰ ਦੇ ਛਿਲਕਿਆਂ ਦਾ ਪਾਊਡਰ ਪਾਉ ਅਤੇ ਥੋੜ੍ਹੀ ਦੇਰ ਇੰਝ ਰਹਿਣ ਦਿਉ।

ਫਿਰ ਇਸ ਨੂੰ ਛਾਣ ਲਉ ਅਤੇ ਇਸ ਵਿਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਅਤੇ ਸ਼ਹਿਦ ਮਿਲਾਉ। ਫਿਰ ਚਾਹ ਤਿਆਰ ਹੋ ਜਾਵੇਗੀ ਅਤੇ ਇਸ ਦਾ ਸੇਵਨ ਦਿਨ ਵਿਚ ਦੋ ਵਾਰ ਕਰ ਸਕਦੇ ਹੋ। ਅਨਾਰ ਦੇ ਛਿਲਕਿਆਂ ਦੀ ਚਾਹ ਨੂੰ ਪਾਚਨ ਪ੍ਰਣਾਲੀ ਲਈ ਕਾਫ਼ੀ ਵਧੀਆ ਮੰਨਿਆ ਜਾਂਦਾ ਹੈ। ਅਨਾਰ ਦੇ ਛਿਲਕਿਆਂ 'ਚ ਮੌਜੂਦ ਕਈ ਐਂਟੀਆਕਸੀਡੈਂਟਸ ਹੋਣ ਕਾਰਨ ਇਹ ਚਾਹ ਬਹੁਤ ਫ਼ਾਇਦੇਮੰਦ ਹੁੰਦੀ ਹੈ ਅਤੇ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਤੋਂ ਸਰੀਰ ਨੂੰ ਬਚਾਉਂਦੀ ਹੈ।

ਇਸ ਦੀ ਚਾਹ ਪੀਣ ਨਾਲ ਬਲੱਡ ਪ੍ਰੈਸ਼ਰ ਕਾਬੂ 'ਚ ਰਹਿੰਦਾ ਹੈ। ਫ਼ਲੇਵੇਨਾਇਡਸ, ਫ਼ੇਨਾਲਿਕਸ ਅਤੇ ਕਈ ਤਰ੍ਹਾਂ ਦੇ ਐਂਟੀਆਕਸੀਡੈਂਟਸ ਕਾਰਨ ਇਸ ਚਾਹ ਨੂੰ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਵੀ ਘੱਟ ਹੁੰਦੀਆਂ ਹਨ। ਅਨਾਰ ਦੇ ਛਿਲਕਿਆਂ ਵਿੱਚ ਮੌਜੂਦ ਐਂਟੀਆਕਸੀਡੈਂਟਸ ਫ਼ਰੀ ਰੈਡਿਕਲਜ਼ ਨੂੰ ਖ਼ਤਮ ਕਰਦੇ ਹਨ, ਜਿਸ ਨਾਲ ਝੁਰੜੀਆਂ ਅਤੇ ਕਾਲੇ ਘੇਰੇ ਨਹੀਂ ਹੁੰਦੇ। ਇਹ ਚਾਹ ਪੀਣ ਨਾਲ ਜੋੜਾਂ ਦੇ ਦਰਦ ਅਤੇ ਹੱਡੀਆਂ ਦੀ ਕਮਜ਼ੋਰੀ ਵੀ ਘੱਟ ਹੁੰਦੀ ਹੈ।