ਭੁੱਜੇ ਛੋਲੇ ਵੀ ਹਨ ਸਿਹਤ ਲਈ ਬਹੁਤ ਫ਼ਾਇਦੇਮੰਦ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ

Roasted chickpeas

 ਮੁਹਾਲੀ:  ਭੁੱਜੇ ਛੋਟੇ ਵਿਚ ਫ਼ਾਈਬਰ ਜ਼ਿਆਦਾ ਅਤੇ ਕੈਲੋਰੀ ਘੱਟ ਮਾਤਰਾ ਵਿਚ ਹੁੰਦੀ ਹੈ। ਅਜਿਹੇ ’ਚ ਭੁੱਜੇ ਛੋਲੇ ਸਰੀਰ ਵਿਚ ਗਲੂਕੋਜ਼ ਦੀ ਮਾਤਰਾ ਨੂੰ ਸੋਖ ਕੇ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਫ਼ਾਇਦੇਮੰਦ ਹੁੰਦੇ ਹਨ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਅਪਣੀ ਰੋਜ਼ਾਨਾ ਡਾਈਟ ਵਿਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਭੁੱਜੇ ਛੋਲਿਆਂ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਵਿਚ ਵੀ ਮਦਦ ਮਿਲਦੀ ਹੈ। ਇਹ ਸਰੀਰ ਵਿਚ ਬਲੱਡ ਸਰਕੂਲੇਸ਼ਨ ਕਰਨ ’ਚ ਸਹਾਇਤਾ ਕਰਦਾ ਹੈ। ਅਜਿਹੇ ਵਿਚ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿਣ ਨਾਲ ਦਿਲ ਦੀਆਂ ਜੁੜੀਆਂ ਪ੍ਰੇਸ਼ਾਨੀਆਂ ਤੋਂ ਬਚਾਅ ਰਹਿੰਦਾ ਹੈ। ਭੁੱਜੇ ਛੋਲੇ ਪ੍ਰੋਟੀਨ, ਨਮੀ, ਕੈਲਸ਼ੀਅਮ, ਆਇਰਨ, ਵਿਟਾਮਿਨ, ਫ਼ਾਈਬਰ ਆਦਿ ਪੋਸ਼ਕ ਤੱਤ ਹੁੰਦੇ ਹਨ। ਅਜਿਹੇ ਵਿਚ ਰੋਜ਼ਾਨਾ ਦੋ ਮੁੱਠੀ ਭੁੱਜੇ ਛੋਲੇ ਖਾਣ ਨਾਲ ਸੁਸਤੀ ਦੂਰ ਹੋ ਕੇ ਐਨਰਜੀ ਭਰਪੂਰ ਹੁੰਦੀ ਹੈ। ਨਾਲ ਹੀ ਇਸ ਨਾਲ ਸਰੀਰ ਵਿਚ ਗਰਮਾਹਟ ਦਾ ਅਹਿਸਾਸ ਹੁੰਦਾ ਹੈ।

ਭੁੱਜੇ ਛੋਲਿਆਂ ਵਿਚ ਆਇਰਨ ਹੋਣ ਨਾਲ ਖ਼ੂਨ ਦੀ ਮਾਤਰਾ ਵਧਣ ਵਿਚ ਮਦਦ ਮਿਲਦੀ ਹੈ। ਅਜਿਹੇ ਵਿਚ ਅਨੀਮੀਆ ਦੇ ਮਰੀਜ਼ਾਂ ਨੂੰ ਇਸ ਨੂੰ ਅਪਣੀ ਡਾਈਟ ਵਿਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਭੁੱਜੇ ਛੋਲਿਆਂ ’ਚ ਕੈਲੋਰੀ ਘੱਟ ਅਤੇ ਫ਼ਾਈਬਰ ਜ਼ਿਆਦਾ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ਨੂੰ ਸਿਰਫ਼ 46-50 ਕੈਲੋਰੀ ਮਿਲਦੀ ਹੈ। ਨਾਲ ਹੀ ਇਸ ਦੇ ਸੇਵਨ ਨਾਲ ਪੇਟ ਲੰਮੇ ਸਮੇਂ ਤਕ ਭਰਿਆ ਰਹਿੰਦਾ ਹੈ। ਅਜਿਹੇ ਵਿਚ ਜ਼ਿਆਦਾ ਭੋਜਨ ਖਾਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਤੁਸੀਂ ਇਸ ਨੂੰ ਸਨੈਕਸ ਦੇ ਰੂਪ ਵਿਚ ਖਾ ਸਕਦੇ ਹੋ।

 ਅੱਜਕਲ ਖਾਣ-ਪੀਣ ਦੇ ਚਲਦੇ ਲੋਕਾਂ ਨੂੰ ਕਬਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿਚ ਭੁੱਜੇ ਛੋਲਿਆਂ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕਬਜ਼ ਦੀ ਪ੍ਰੇਸ਼ਾਨੀ ਘੱਟ ਹੋਣ ਦੇ ਨਾਲ ਪਾਚਨ ਤੰਤਰ ਵਿਚ ਸੁਧਾਰ ਆਉਂਦਾ ਹੈ।

ਅਜਿਹੇ ਵਿਚ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਸੁਣਨ ਵਿਚ ਥੋੜ੍ਹਾ ਅਜੀਬ ਲੱਗੇਗਾ ਪਰ ਭੁੱਜੇ ਛੋਲੇ ਖਾਣ ਨਾਲ ਕਮਰ ਦਰਦ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਵਿਚ ਪ੍ਰੋਟੀਨ ਦੀ ਸਹੀ ਮਾਤਰਾ ਹੋਣ ਨਾਲ ਕਮਰ ਦਰਦ ਤੋਂ ਰਾਹਤ ਮਿਲਣ ਨਾਲ ਕਮਜ਼ੋਰੀ ਨੂੰ ਦੂਰ ਕਰਨ ਵਿਚ ਮਦਦ ਮਿਲਦੀ ਹੈ।