Health News: ਗੈਸ ਵਰਗੀਆਂ ਬੀਮਾਰੀਆਂ ਲਈ ਵਰਦਾਨ ਹੈ ਗੁੜ ਵਾਲਾ ਪਾਣੀ

ਏਜੰਸੀ

ਜੀਵਨ ਜਾਚ, ਸਿਹਤ

ਆਉ ਜਾਣਦੇ ਹਾਂ ਇਨ੍ਹਾਂ ਫ਼ਾਇਦਿਆਂ ਬਾਰੇ :

Jaggery water is a boon for diseases like gas

 

Health News: ਗੁੜ ਅਜਿਹੀ ਚੀਜ਼ ਹੈ ਜਿਸ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ। ਗੁੜ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮਿਲਣ ਵਾਲੇ ਖਣਿਜ ਪਦਾਰਥ ਅਤੇ ਪੋਸ਼ਕ ਤੱਤ ਲਾਲ ਰਕਤ ਕੋਸ਼ਿਕਾਵਾਂ ਨੂੰ ਵਧਾਉਣ ਵਿਚ ਸਹਾਇਕ ਹੁੰਦੇ ਹਨ। ਗੁੜ ਵਾਲਾ ਪਾਣੀ ਪੀਣ ਨਾਲ ਖ਼ੂਨ ਦੀ ਘਾਟ ਕਦੇ ਨਹੀਂ ਹੁੰਦੀ ਅਤੇ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਰੋਜ਼ਾਨਾ ਸਵੇਰੇ ਗਰਮ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ।

ਆਉ ਜਾਣਦੇ ਹਾਂ ਇਨ੍ਹਾਂ ਫ਼ਾਇਦਿਆਂ ਬਾਰੇ :

ਜੇਕਰ ਤੁਹਾਨੂੰ ਕਬਜ਼, ਗੈਸ ਅਤੇ ਢਿੱਡ ਦਰਦ ਦੀਆਂ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਰੋਜ਼ਾਨਾ ਸਵੇਰੇ ਇਕ ਗਲਾਸ ਗੁੜ ਵਾਲਾ ਪਾਣੀ ਪੀਉ। ਇਸ ਵਿਚ ਤੁਸੀਂ ਜ਼ੀਰਾ ਮਿਲਾ ਕੇ ਵੀ ਪੀ ਸਕਦੇ ਹੋ।

ਸਰਦੀਆਂ ਵਿਚ ਜੋੜਾਂ ਦਾ ਦਰਦ ਹੋਣਾ ਇਕ ਆਮ ਗੱਲ ਹੈ। ਰੋਜ਼ਾਨਾ ਇਕ ਗਲਾਸ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਪਿੱਠ ਦਰਦ, ਕਮਰ ਦਰਦ ਤੋਂ ਆਰਾਮ ਮਿਲਦਾ ਹੈ।

ਮੋਟਾਪਾ ਘੱਟ ਕਰਨ ਲਈ ਰੋਜ਼ਾਨਾ 1 ਗਲਾਸ ਪਾਣੀ ਵਿਚ ਗੁੜ ਪਾ ਕੇ ਉਸ ਨੂੰ ਚੰਗੀ ਤਰ੍ਹਾਂ ਉਬਾਲੋ। ਇਸ ਪਾਣੀ ਦਾ ਸੇਵਨ ਕਰਨ ਨਾਲ ਸਰੀਰ ਦੀ ਫ਼ਾਲਤੂ ਚਰਬੀ ਨਿਕਲ ਜਾਂਦੀ ਹੈ। ਤੁਸੀਂ ਗੁੜ ਦੀ ਚਾਹ ਵੀ ਬਣਾ ਕੇ ਪੀ ਸਕਦੇ ਹੋ। ਕਈ ਵਾਰ ਖ਼ੂਨ ਵਿਚ ਕੱੁਝ ਮਾੜੇ ਤੱਤ ਆ ਜਾਂਦੇ ਹਨ, ਜਿਨ੍ਹਾਂ ਨੂੰ ਸਰੀਰ ਵਿਚੋਂ ਬਾਹਰ ਕਢਣਾ ਜ਼ਰੂਰੀ ਹੁੰਦਾ ਹੈ। ਇਹ ਮਾੜੇ ਤੱਤ ਬਾਹਰ ਕੱਢਣ ਲਈ ਗੁੜ ਦਾ ਪਾਣੀ ਬਹੁਤ ਫ਼ਾਇਦੇਮੰਦ ਹੈ। ਗੁੜ ਮੈਗਨੀਸ਼ੀਅਮ, ਵਿਟਾਮਿਨ ਬੀ1, ਬੀ6, ਸੀ ਦਾ ਇਕ ਸ਼ਾਨਦਾਰ ਸਰੋਤ ਹੈ ਅਤੇ ਐਂਟੀਆਕਸੀਡੈਂਟਸ ਅਤੇ ਜ਼ਿੰਕ, ਸੇਲੇਨਿਅਮ ਵਰਗੇ ਖਣਿਜਾਂ ਨਾਲ ਭਰਪੂਰ ਹੈ। ਇਸ ਲਈ ਜੇਕਰ ਤੁਸੀਂ ਸਵੇਰੇ ਖ਼ਾਲੀ ਢਿੱਡ ਗੁੜ ਦਾ ਪਾਣੀ ਪੀਂਦੇ ਹੋ, ਤਾਂ ਇਹ ਤੁਹਾਡੇ ਮੇਟਾਬੋਲਿਜ਼ਮ ਨੂੰ ਸੁਧਾਰਦਾ ਹੈ ਅਤੇ ਪ੍ਰਤੀਰੋਧਕ ਸ਼ਕਤੀ ਵਧਾਉਂਦਾ ਹੈ।

ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ ਤਾਂ ਪੁਰਾਣੇ ਸਮੇਂ ਤੋਂ ਹੀ ਗੁੜ ਦਾ ਸੇਵਨ ਕਰਨ ਦੀ ਸਲਾਹ ਦਿਤੀ ਜਾਂਦੀ ਸੀ। ਇਹ ਆਇਰਨ ਅਤੇ ਫ਼ੋਲੇਟ ਨਾਲ ਭਰਪੂਰ ਹੁੰਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਸਰੀਰ ਵਿਚ ਆਰ. ਬੀ. ਸੀ. ਦੀ ਗਿਣਤੀ ਚੰਗੀ ਤਰ੍ਹਾਂ ਬਣਾਈ ਰੱਖੀ ਜਾਂਦੀ ਹੈ। ਭਾਵੇਂ ਗਰਭਵਤੀ ਔਰਤ ਹੋਵੇ ਜਾਂ ਅਨੀਮੀਆ ਵਾਲਾ ਵਿਅਕਤੀ ਗਰਮ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਸਰੀਰ ਵਿਚ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ।