ਮੀਂਹ ਦੇ ਮੌਸਮ ਵਿਚ ਖਾਉ ਹੇਠਾਂ ਦਿਤੀਆਂ ਸਬਜ਼ੀਆਂ, ਇਮਿਊਨਟੀ ਹੋਵੇਗੀ ਮਜ਼ਬੂਤ

ਏਜੰਸੀ

ਜੀਵਨ ਜਾਚ, ਸਿਹਤ

ਇਮਿਊਨਟੀ ਹੋਵੇਗੀ ਮਜ਼ਬੂਤ

photo

 

ਮੀਂਹ ਦੇ ਦਿਨਾਂ ਵਿਚ ਇਨਫ਼ੈਕਸ਼ਨ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ, ਜਿਸ ਕਾਰਨ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ। ਇਸ ਲਈ ਬਰਸਾਤ ਦੇ ਮੌਸਮ ਵਿਚ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਰਖਣਾ ਬਹੁਤ ਜ਼ਰੂਰੀ ਹੈ। ਅਜਿਹੇ ਵਿਚ ਤੁਸੀਂ ਅਪਣੀ ਖ਼ੁਰਾਕ ਵਿਚ ਕੁੱਝ ਸਬਜ਼ੀਆਂ ਨੂੰ ਸ਼ਾਮਲ ਕਰ ਸਕਦੇ ਹੋ, ਜਿਸ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੋਵੇਗੀ। ਇਮਿਊਨਿਟੀ ਵਧਾਉਣ ਲਈ ਤੁਸੀਂ ਭਿੰਡੀ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰ ਸਕਦੇ ਹੋ। ਭਿੰਡੀ ਦੀ ਵਰਤੋਂ ਕਰ ਕੇ ਕਈ ਤਰ੍ਹਾਂ ਦੀਆਂ ਸੁਆਦੀ ਸਬਜ਼ੀਆਂ ਬਣਾਈਆਂ ਜਾ ਸਕਦੀਆਂ ਹਨ। ਇਸ ਵਿਚ ਵਿਟਾਮਿਨ, ਕੈਲਸ਼ੀਅਮ ਅਤੇ ਆਇਰਨ ਵਰਗੇ ਜ਼ਰੂਰੀ ਪੌਸ਼ਟਿਕ ਤੱਤ ਹੁੰਦੇ ਹਨ, ਜੋ ਬੈਕਟੀਰੀਆ ਨਾਲ ਲੜਦੇ ਹਨ। ਇਸ ਲਈ ਬਰਸਾਤ ਦੇ ਮੌਸਮ ਵਿਚ ਭਿੰਡੀ ਜ਼ਰੂਰ ਖਾਉ।

ਬ੍ਰੋਕਲੀ ਵਿਟਾਮਿਨ-ਸੀ ਦਾ ਭਰਪੂਰ ਸਰੋਤ ਹੈ। ਇਹ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਕਾਫ਼ੀ ਮਦਦਗਾਰ ਸਾਬਤ ਹੋ ਸਕਦੀ ਹੈ। ਇਸ ਤੋਂ ਇਲਾਵਾ ਬ੍ਰੋਕਲੀ ਵਿਚ ਫ਼ਾਈਬਰ ਜ਼ਿਆਦਾ ਮਾਤਰਾ ਵਿਚ ਮਿਲ ਜਾਂਦਾ ਹੈ, ਜੋ ਅੰਤੜੀਆਂ ਦੀ ਸਿਹਤ ਨੂੰ ਤੰਦਰੁਸਤ ਰਖਦਾ ਹੈ। ਇਸ ਸਬਜ਼ੀ ਵਿਚ ਮੌਜੂਦ ਪੋਸ਼ਕ ਤੱਤ ਮੌਨਸੂਨ ਦੌਰਾਨ ਇਨਫ਼ੈਕਸ਼ਨ ਤੋਂ ਬਚਾਉਂਦੇ ਹਨ। ਇਸ ਸਬਜ਼ੀ ਦੀ ਵਰਤੋਂ ਤੁਸੀਂ ਕਈ ਤਰੀਕਿਆਂ ਨਾਲ ਕਰ ਸਕਦੇ ਹੋ। ਇਸ ਦੀ ਵਰਤੋਂ ਕੜ੍ਹੀ, ਸ਼ੇਕ, ਸਲਾਦ ਅਤੇ ਸੂਪ ਵਜੋਂ ਕੀਤੀ ਜਾ ਸਕਦੀ ਹੈ।

ਮੌਨਸੂਨ ਦੇ ਮੌਸਮ ਵਿਚ ਕਰੇਲਾ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਇਹ ਐਂਟੀਆਕਸੀਡੈਂਟਸ ਦਾ ਭਰਪੂਰ ਸਰੋਤ ਹੈ, ਜੋ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। ਇਹ ਸਬਜ਼ੀ ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਤੋਂ ਘੱਟ ਨਹੀਂ ਹੈ। ਭਾਵੇਂ ਬਹੁਤ ਸਾਰੇ ਲੋਕਾਂ ਨੂੰ ਕਰੇਲੇ ਦਾ ਕੌੜਾ ਸਵਾਦ ਪਸੰਦ ਨਹੀਂ ਹੁੰਦਾ ਪਰ ਤੁਸੀਂ ਕਰੇਲੇ ਤੋਂ ਕਈਆਂ ਸੁਆਦੀ ਸਬਜ਼ੀਆਂ ਜਿਵੇਂ ਭਰ ਕੇ ਕਰੇਲੇ ਆਦਿ।

ਬਰਸਾਤ ਦੇ ਮੌਸਮ ਵਿਚ ਸਿਹਤਮੰਦ ਰਹਿਣ ਲਈ ਅਪਣੀ ਖ਼ੁਰਾਕ ਵਿਚ ਲੌਕੀ ਨੂੰ ਜ਼ਰੂਰ ਸ਼ਾਮਲ ਕਰੋ। ਇਸ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਤੁਹਾਨੂੰ ਗਰਮੀ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਮੌਨਸੂਨ ਦੀਆਂ ਬਿਮਾਰੀਆਂ ਤੋਂ ਬਚਾਉਣ ਵਿਚ ਬਹੁਤ ਮਦਦਗਾਰ ਹੈ। ਲੌਕੀ ਸਿਹਤ ਦਾ ਖ਼ਜ਼ਾਨਾ ਹੈ, ਇਸ ਵਿਚ ਐਂਟੀ-ਇੰਫਲੇਮੇਟਰੀ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ। ਇਸ ਤੋਂ ਇਲਾਵਾ ਇਸ ਸਬਜ਼ੀ ਵਿਚ ਫ਼ਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਤੁਹਾਡੇ ਪਾਚਨ ਤੰਤਰ ਲਈ ਵਧੀਆ ਹੈ। ਅਕਸਰ ਲੋਕ ਭੋਜਨ ਦਾ ਸਵਾਦ ਵਧਾਉਣ ਲਈ ਸ਼ਿਮਲਾ ਮਿਰਚ ਦੀ ਵਰਤੋਂ ਕਰਦੇ ਹਨ। ਕੀ ਤੁਸੀਂ ਜਾਣਦੇ ਹੋ, ਇਸ ਵਿਚ ਕਈ ਪੌਸ਼ਟਿਕ ਤੱਤ ਮਿਲ ਜਾਂਦੇ ਹਨ, ਜੋ ਬਰਸਾਤ ਦੇ ਮੌਸਮ ਵਿਚ ਤੁਹਾਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ। ਇਹ ਅੱਖਾਂ ਦੀ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨੀ ਜਾਂਦੀ ਹੈ ਅਤੇ ਕਈ ਭਿਆਨਕ ਬਿਮਾਰੀਆਂ ਤੋਂ ਵੀ ਬਚਾਉਂਦੀ ਹੈ। ਤੁਸੀਂ ਇਸ ਦੀ ਵਰਤੋਂ ਸਲਾਦ, ਕੜ੍ਹੀ, ਸੈਂਡਵਿਚ, ਸਬਜ਼ੀਆਂ ਆਦਿ ਵਿਚ ਕਰ ਸਕਦੇ ਹੋ।