Health News: ਜੇ ਤੁਸੀਂ ਅਪਣੀਆਂ ਅੱਖਾਂ ਦੀ ਰੌਸ਼ਨੀ ਵਧਾਉਣਾ ਚਾਹੁੰਦੇ ਹੋ ਤਾਂ ਖਾਉ ਇਹ ਚੀਜ਼ਾਂ

ਏਜੰਸੀ

ਜੀਵਨ ਜਾਚ, ਸਿਹਤ

Health News: ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀਆਂ ਖਾਣ ਵਾਲੀਆਂ ਚੀਜ਼ਾਂ ਬਾਰੇ ਦਸਾਂਗੇ ਜਿਸ ਦੇ ਸੇਵਨ ਨਾਲ ਤੁਹਾਡੀ ਅੱਖਾਂ ਦੀ ਰੋਸ਼ਨੀ ਤੇਜ਼ ਹੋਵੇਗੀ:

If you want to increase your eyesight then eat these things

 

Health News: ਲੰਬੇ ਸਮੇਂ ਤਕ ਸਕਰੀਨ ਦੇ ਸਾਹਮਣੇ ਕੰਮ ਕਰਨ ਨਾਲ ਅੱਖਾਂ ਦੀਆਂ ਨਸਾਂ ਸੁੰਗੜ ਜਾਂਦੀਆਂ ਹਨ ਜਿਸ ਨਾਲ ਅੱਖਾਂ ਦੀ ਰੌਸ਼ਨੀ ਘੱਟ ਹੋਣੀ ਸ਼ੁਰੂ ਹੋ ਜਾਂਦੀ ਹੈ। ਅੱਖਾਂ ਦੀ ਰੌਸ਼ਨੀ ਘੱਟ ਹੋਣ ’ਤੇ ਸਿਰਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਲੋਕਾਂ ਨੂੰ ਰੋਜ਼ਾਨਾ ਅਪਣੀ ਖ਼ੁਰਾਕ ’ਚ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਨੂੰ ਕਦੇ ਵੀ ਐਨਕ ਨਹੀਂ ਲਗਾਉਣੀ ਪਵੇਗੀ।

ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀਆਂ ਖਾਣ ਵਾਲੀਆਂ ਚੀਜ਼ਾਂ ਬਾਰੇ ਦਸਾਂਗੇ ਜਿਸ ਦੇ ਸੇਵਨ ਨਾਲ ਤੁਹਾਡੀ ਅੱਖਾਂ ਦੀ ਰੋਸ਼ਨੀ ਤੇਜ਼ ਹੋਵੇਗੀ:

ਸਰੀਰ ਨੂੰ ਸਿਹਤਮੰਦ ਰੱਖਣ ਲਈ ਡਰਾਈ ਫ਼ਰੂਟ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਬਹੁਤ ਫ਼ਾਇਦੇ ਹੁੰਦੇ ਹਨ। ਬਦਾਮ, ਕਿਸ਼ਮਿਸ਼, ਅੰਜੀਰ ਦਾ ਸੇਵਨ ਕਰਨ ਨਾਲ ਅੱਖਾਂ ਨੂੰ ਤੰਦਰੁਸਤੀ ਮਿਲਦੀ ਹੈ। ਅੱਖਾਂ ਦੀ ਰੌਸ਼ਨੀ ਵਧਾਉਣ ਲਈ ਰੋਜ਼ਾਨਾ 4-5 ਬਦਾਮਾਂ ਨੂੰ ਪਾਣੀ ਵਿਚ ਭਿਉਂ ਕੇ ਰੱਖ ਦਿਉ ਅਤੇ ਸਵੇਰੇ ਉਠਦੇ ਸਾਰ ਖਾਉ। ਇਸ ਤੋਂ ਇਲਾਵਾ ਰਾਤ ਭਰ ਪਾਣੀ ਭਿੱਜੀ ਕਿਸ਼ਮਿਸ਼ ਅਤੇ ਅੰਜੀਰ ਨੂੰ ਸਵੇਰੇ ਖ਼ਾਲੀ ਪੇਟ ਖਾਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਵਿਚ ਸਹਾਇਤਾ ਮਿਲਦੀ ਹੈ। 

ਅੱਖਾਂ ਨੂੰ ਸਿਹਤਮੰਦ ਰੱਖਣ ਲਈ ਆਂਡੇ ਦਾ ਚਿੱਟਾ ਭਾਗ ਖਾਣਾ ਚਾਹੀਦਾ ਹੈ ਜੋ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਪ੍ਰੋਟੀਨ, ਵਿਟਾਮਿਨ-ਏ, ਲੂਟੀਨ, ਜ਼ੈਕਸੈਂਥਿਕ, ਜ਼ਿੰਕ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਜੋ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਆਂਡੇ ਦੀ ਜ਼ਰਦੀ ਖਾਣ ਨਾਲ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। 

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਗਾਜਰ ਦਾ ਇਸਤੇਮਾਲ ਜ਼ਰੂਰ ਕਰੋ। ਗਾਜਰ ਵਿਟਾਮਿਨ-ਏ, ਸੀ, ਬੀਟਾ-ਕੈਰੋਟੀਨ, ਫ਼ਾਈਬਰ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਆਦਿ ਨਾਲ ਭਰਪੂਰ ਹੁੰਦੀ ਹੈ। ਗਾਜਰ ਦਾ ਸੇਵਨ ਕਰਨ ਨਾਲ ਅੱਖਾਂ ਦੀ ਇਨਫ਼ੈਕਸ਼ਨ, ਖ਼ੁਸ਼ਕੀ, ਜਲਣ, ਖੁਜਲੀ ਆਦਿ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ ਅਤੇ ਰੌਸ਼ਨੀ ਤੇਜ਼ ਹੁੰਦੀ ਹੈ। ਵਿਟਾਮਿਨ-ਸੀ ਅੱਖਾਂ ਦੀ ਰੋਸ਼ਨੀ ਵਧਾਉਣ ਦਾ ਕੰਮ ਕਰਦਾ ਹੈ।

ਸੰਤਰਾ, ਅਮਰੂਦ ਵਿਟਾਮਿਨ-ਸੀ ਨਾਲ ਭਰਪੂਰ ਫਲ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ।