Health: ਸ਼ੁੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ ਕਸ਼ਮੀਰੀ ਕੇਸਰ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ’ਚ ਰਹਿੰਦਾ ਹੈ।

Kashmiri saffron is very beneficial for diabetes patients

 

ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ, ਜੋ ਔਸ਼ਧੀ ਗੁਣਾਂ ਨਾਲ ਭਰਪੂਰ ਹਨ। ਇਨ੍ਹਾਂ ’ਚੋਂ ਇਕ ਹੈ ਕਸ਼ਮੀਰੀ ਕੇਸਰ। ਕਸ਼ਮੀਰੀ ਕੇਸਰ ਮੁੱਖ ਤੌਰ ’ਤੇ ਪੁਲਵਾਮਾ, ਬਡਗਾਮ ਤੇ ਕਿਸ਼ਤਵਾੜ ਵਰਗੇ ਸਥਾਨਾਂ ’ਤੇ ਉਗਾਇਆ ਜਾਂਦਾ ਹੈ। ਇਸ ਦੀ ਵਰਤੋਂ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ’ਚ ਕਰਦੇ ਹੋ। ਇਸ ਦੀ ਵਰਤੋਂ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ’ਚ ਕੈਲਸ਼ੀਅਮ ਦੀ ਘਾਟ ਨੂੰ ਵੀ ਪੂਰਾ ਕਰਦਾ ਹੈ। ਜੇ ਤੁਹਾਨੂੰ ਪਾਚਨ ਪ੍ਰਣਾਲੀ ਸਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਤੇ ਇਸ ਨੂੰ ਅਪਣੀ ਖ਼ੁਰਾਕ ’ਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੀ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।

ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ’ਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ’ਚ ਮੌਜੂਦ ਮੈਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ। ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਖ਼ਾਸ ਤੌਰ ’ਤੇ ਜੇ ਕਿਸੇ ਦੇ ਦੰਦ ’ਚ ਦਰਦ ਹੋ ਰਿਹਾ ਹੈ ਤਾਂ ਉਸ ਨੂੰ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇ ਤੁਹਾਨੂੰ ਕੀੜਾ ਕੱਟ ਦੇਵੇ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਨੂੰ ਬਹੁਤ ਰਾਹਤ ਮਿਲੇਗੀ। ਕੀੜੇ ਦੇ ਕੱਟਣ ਨਾਲ ਚਮੜੀ ’ਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲੇਗੀ।

ਜੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ। ਗਠੀਏ ਕਾਰਨ ਜੋੜਾਂ ’ਚ ਸੋਜ ਤੇ ਦਰਦ ਹੋ ਸਕਦੀ ਹੈ। ਕੇਸਰ ਦੀ ਵਰਤੋਂ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ’ਚ ਮਦਦਗਾਰ ਹੋ ਸਕਦੀ ਹੈ।