Health News: ਸਿਹਤ ਲਈ ਬਹੁਤ ਲਾਭਕਾਰੀ ਹਨ ਕੱਦੂ ਦੇ ਬੀਜ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਇਹ ਪੌਸ਼ਟਿਕ ਤੱਤ ਸਰੀਰ ਦੀਆਂ ਕਈ ਮਹੱਤਵਪੂਰਨ ਪ੍ਰਕਿਰਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਦਦ ਕਰਦੇ ਹਨ।

Pumpkin seeds are very beneficial for health

ਕੱਦੂ ਦੇ ਬੀਜਾਂ ਨੂੰ ਵੀ ਅਕਸਰ ਬੇਕਾਰ ਸਮਝ ਕੇ ਸੁੱਟ ਦਿਤਾ ਜਾਂਦਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਛੋਟੇ ਬੀਜ ਤੁਹਾਡੀ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਆਯੁਰਵੈਦ ਤੋਂ ਲੈ ਕੇ ਆਧੁਨਿਕ ਵਿਗਿਆਨ ਤਕ, ਕੱਦੂ ਦੇ ਬੀਜਾਂ ਨੂੰ ਇਕ ਸੁਪਰਫ਼ੂਡ ਮੰਨਿਆ ਜਾਂਦਾ ਹੈ। ਇਹ ਦਿਲ, ਦਿਮਾਗ਼ ਅਤੇ ਪੂਰੇ ਸਰੀਰ ਲਈ ਫ਼ਾਇਦੇਮੰਦ ਹਨ। ਕੱਦੂ ਦੇ ਬੀਜ ਪ੍ਰੋਟੀਨ, ਫ਼ਾਈਬਰ, ਆਇਰਨ, ਜ਼ਿੰਕ, ਮੈਗਨੀਸ਼ੀਅਮ, ਐਂਟੀਆਕਸੀਡੈਂਟ ਅਤੇ ਸਿਹਤਮੰਦ ਚਰਬੀ ਨਾਲ ਭਰਪੂਰ ਹੁੰਦੇ ਹਨ।

ਇਹ ਪੌਸ਼ਟਿਕ ਤੱਤ ਸਰੀਰ ਦੀਆਂ ਕਈ ਮਹੱਤਵਪੂਰਨ ਪ੍ਰਕਿਰਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਦਦ ਕਰਦੇ ਹਨ। ਕੱਦੂ ਦੇ ਬੀਜਾਂ ਵਿਚ ਮੈਗਨੀਸ਼ੀਅਮ, ਜ਼ਿੰਕ ਅਤੇ ਸਿਹਤਮੰਦ ਚਰਬੀ ਹੁੰਦੀ ਹੈ, ਜੋ ਦਿਮਾਗ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਹ ਯਾਦਦਾਸ਼ਤ ਨੂੰ ਤੇਜ਼ ਕਰਦਾ ਹੈ ਅਤੇ ਤਣਾਅ ਘਟਾਉਣ ਵਿਚ ਮਦਦ ਕਰਦਾ ਹੈ।

ਕੱਦੂ ਦੇ ਬੀਜਾਂ ਵਿਚ ਓਮੇਗਾ-3 ਅਤੇ ਓਮੇਗਾ-6 ਫ਼ੈਟੀ ਐਸਿਡ ਹੁੰਦੇ ਹਨ, ਜੋ ਦਿਲ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ। ਇਹ ਕੈਲੇਸਟਰੋਲ ਦੇ ਪੱਧਰ ਨੂੰ ਕੰਟਰੋਲ ਕਰਦੇ ਹਨ ਅਤੇ ਬਲੱਡ ਪ੍ਰੈਸ਼ਰ ਨੂੰ ਸੰਤੁਲਿਤ ਕਰਦਾ ਹੈ। ਕੱਦੂ ਦੇ ਬੀਜਾਂ ਵਿਚ ਮੌਜੂਦ ਜ਼ਿੰਕ ਅਤੇ ਐਂਟੀਆਕਸੀਡੈਂਟ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਵਧਾਉਣ ਵਿਚ ਮਦਦ ਕਰਦੇ ਹਨ। ਇਸ ਦਾ ਨਿਯਮਿਤ ਸੇਵਨ ਜ਼ੁਕਾਮ, ਵਾਇਰਲ ਇਨਫ਼ੈਕਸ਼ਨ ਅਤੇ ਹੋਰ ਬੀਮਾਰੀਆਂ ਤੋਂ ਬਚਾਅ ਵਿਚ ਮਦਦ ਕਰਦਾ ਹੈ।

ਕੱਦੂ ਦੇ ਬੀਜ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੇ ਹਨ। ਜੇਕਰ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ, ਤਾਂ ਕੱਦੂ ਦੇ ਬੀਜ ਤੁਹਾਡੇ ਲਈ ਰਾਮਬਾਣ ਸਾਬਤ ਹੋ ਸਕਦੇ ਹਨ। ਇਸ ਵਿਚ ਮੌਜੂਦ ਫ਼ਾਈਬਰ ਅਤੇ ਪ੍ਰੋਟੀਨ ਭੁੱਖ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੇ ਹਨ, ਜੋ ਜ਼ਿਆਦਾ ਖਾਣ ਤੋਂ ਰੋਕ ਸਕਦੇ ਹਨ। ਇਸ ਤੋਂ ਇਲਾਵਾ ਕੱਦੂ ਦੇ ਬੀਜਾਂ ਵਿਚ ਮੌਜੂਦ ਵਿਟਾਮਿਨ ਈ ਅਤੇ ਐਂਟੀਆਕਸੀਡੈਂਟ ਚਮੜੀ ਨੂੰ ਚਮਕਦਾਰ ਬਣਾਉਂਦੇ ਹਨ ਅਤੇ ਝੁਰੜੀਆਂ ਨੂੰ ਘਟਾਉਣ ਵਿਚ ਮਦਦ ਕਰਦੇ ਹਨ।