ਖਜੂਰ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ
ਖਜੂਰ ਵਿਚ ਜ਼ਿਆਦਾ ਮਾਤਰਾ ਵਿਚ ਫ਼ਾਈਬਰ ਹੋਣ ਦੇ ਨਾਲ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਤਾ ਕਰਦੀ ਹੈ
ਮੁਹਾਲੀ: ਰੋਜ਼ਾਨਾ ਦੋ ਖਜੂਰਾਂ ਨੂੰ ਦੁੱਧ ਵਿਚ ਮਿਲਾ ਕੇ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿਣ ਦੇ ਨਾਲ ਇਮਿਊਨਿਟੀ ਵਧਾਉਣ ਵਿਚ ਸਹਾਇਤਾ ਕਰਦਾ ਹੈ। ਨਾਲ ਹੀ ਸਰੀਰ ਨਾਲ ਸਬੰਧਤ ਕਈ ਬੀਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾਂ ਘੱਟ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦਸਦੇ ਹਾਂ ਖਜੂਰ ਦਾ ਦੁੱਧ ਪੀਣ ਨਾਲ ਸਰੀਰ ਨੂੰ ਕੀ ਫ਼ਾਇਦੇ ਹੁੰਦੇ ਹਨ।
ਸ਼ੂਗਰ ਹੋਣ ਦਾ ਮੁੱਖ ਕਾਰਨ ਸਰੀਰ ਵਿਚ ਬਲੱਡ ਸ਼ੂਗਰ ਲੈਵਲ ਦੀ ਮਾਤਰਾ ਵਧਣਾ ਹੈ ਪਰ ਇਸ ਨੂੰ ਕੰਟਰੋਲ ਵਿਚ ਰੱਖਣ ਲਈ ਖਜੂਰ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਹਫ਼ਤੇ ਵਿਚ 2 ਤੋਂ 3 ਵਾਰ ਖਾਣ ਨਾਲ ਸ਼ੂਗਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਨਾਲ ਹੀ ਇਸ ਦਾ ਸੇਵਨ ਕਰਨ ਨਾਲ ਦਿਮਾਗ਼ ਵਧੀਆ ਢੰਗ ਨਾਲ ਕੰਮ ਕਰਦਾ ਹੈ। ਮਾਹਰਾਂ ਅਨੁਸਾਰ ਹਰ ਰੋਜ਼ ਦੁੱਧ ਨਾਲ 2 ਖਜੂਰਾਂ ਖਾਣ ਨਾਲ ਦਿਮਾਗ਼ ਵਿਚ ਹੋਣ ਵਾਲੀ ਸੋਜ ਨੂੰ ਘੱਟ ਕਰਨ ਵਿਚ ਸਹਾਇਤਾ ਕਰਦੀ ਹੈ। ਨਾਲ ਹੀ ਦਿਮਾਗ਼ ਦੀਆਂ ਨਾੜਾਂ ਵਧੀਆ ਤਰੀਕੇ ਨਾਲ ਕੰਮ ਕਰਨ ਦੇ ਨਾਲ ਯਾਦ ਸ਼ਕਤੀ ਤੇਜ਼ ਹੋਣ ਵਿਚ ਮਦਦ ਮਿਲਦੀ ਹੈ।
ਇਸ ਵਿਚ ਵਿਟਾਮਿਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੀ ਹੈ। ਇਸੇ ਤਰ੍ਹਾਂ ਜੋ ਲੋਕ ਰੋਜ਼ਾਨਾ ਸੌਣ ਤੋਂ ਪਹਿਲਾਂ ਦੁੱਧ ਨਾਲ 2 ਖਜੂਰਾਂ ਖਾਂਦੇ ਹਨ, ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਵਧਣ ਦਾ ਖ਼ਤਰਾ ਘੱਟ ਰਹਿੰਦਾ ਹੈ। ਰੋਜ਼ਾਨਾ ਖਜੂਰ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਅੱਜ ਦੁਨੀਆਂ ਭਰ ਦੇ ਬਹੁਤ ਸਾਰੇ ਲੋਕ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਸ਼ਿਕਾਰ ਹਨ। ਹਰ ਸਾਲ ਲੱਖਾਂ ਲੋਕ ਇਸ ਦੀ ਚਪੇਟ ਵਿਚ ਆਉਣ ਕਾਰਨ ਮਰ ਰਹੇ ਹਨ। ਪਰ ਖਜੂਰ ਵਿਚ ਮੌਜੂਦ ਪੌਸ਼ਟਿਕ ਤੱਤ ਦਿਲ ਨੂੰ ਸਿਹਤਮੰਦ ਰਖਦੇ ਹਨ ਅਤੇ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਕਈ ਗੁਣਾਂ ਘੱਟ ਕਰਦੇ ਹਨ।
ਮਾਹਰਾਂ ਅਨੁਸਾਰ ਖਜੂਰ ਵਿਚ ਜ਼ਿਆਦਾ ਮਾਤਰਾ ਵਿਚ ਫ਼ਾਈਬਰ ਹੋਣ ਦੇ ਨਾਲ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਤਾ ਕਰਦੀ ਹੈ। ਇਸ ਤਰੀਕੇ ਨਾਲ ਪਾਚਨ ਪ੍ਰਣਾਲੀ ਵਧੀਆ ਕੰਮ ਕਰਦੀ ਹੈ, ਇਹ ਪੇਟ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਰਖਦੀ ਹੈ। ਗਰਭ ਅਵਸਥਾ ਦੌਰਾਨ ਔਰਤਾਂ ਨੂੰ ਅਪਣੀ ਖ਼ੁਰਾਕ ਦਾ ਵਿਸ਼ੇਸ਼ ਧਿਆਨ ਰਖਣਾ ਹੁੰਦਾ ਹੈ। ਅਜਿਹੇ ਵਿਚ ਇਕ ਖੋਜ ਅਨੁਸਾਰ ਇਸ ਸਮੇਂ ਦੌਰਾਨ ਖਜੂਰ ਦਾ ਸੇਵਨ ਕਰਨਾ ਬਹੁਤ ਲਾਹੇਵੰਦ ਮੰਨਿਆ ਜਾਂਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਡਿਲਿਵਰੀ ਦੇ ਸਮੇਂ ਲੇਬਰ ਦਰਦ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਔਰਤਾਂ ਵਿਚ ਐਨਰਜ਼ੀ ਲੈਵਲ ਨੂੰ ਵਧਾਉਂਦਾ ਹੈ। ਇਸ ਨਾਲ ਹੀ ਇਹ ਵੇਖਿਆ ਗਿਆ ਹੈ ਕਿ ਇਸ ਦਾ ਸੇਵਨ ਕਰਨ ਨਾਲ ਗਰਭ ਅਵਸਥਾ ਵਿਚ ਮਹਿਲਾਵਾਂ ਨੂੰ ਜ਼ਿਆਦਾ ਊਰਜਾ ਮਿਲਦੀ ਹੈ।