ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫ਼ਾਂ ਤੋਂ ਰਾਹਤ ਦਿਵਾਉਂਦੀ ਹੈ ਮਿਸ਼ਰੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋਂ ਕਰਨ ਨਾਲ ਸਰੀਰ ਵਿਚ ਊਰਜਾ ਆਉਂਦੀ ਹੈ ਜਿਸ ਨਾਲ ਸਰੀਰ ਵਿਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।

Mishri relieves ailments like sore throat and cough

 ਗੁਣਾਂ ਦੇ ਖ਼ਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ਵਿਚ ਹੁੰਦੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ ਵਿਚ ਅਜਿਹੇ ਗੁਣ ਮਿਲ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਹਨ। ਮਿਸ਼ਰੀ ਦਾ ਸੱਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸਰੀਰ ਨੂੰ ਠੰਢਾ ਰਖਦੀ ਹੈ। ਮਿਸ਼ਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫ਼ਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਗਲਾ ਖ਼ਰਾਬ ਹੋਣ ਦੀ ਸੂਰਤ ਵਿਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ। ਗਰਮੀਆਂ ਵਿਚ ਮਿਸ਼ਰੀ ਖਾਣ ਨਾਲ ਲੂ ਲੱਗਣ ਤੋਂ ਬਚਾਅ ਰਹਿੰਦਾ ਹੈ।

ਮੂੰਹ ਵਿਚ ਛਾਲੇ ਹੋਣ ’ਤੇ ਮਿਸ਼ਰੀ ਨੂੰ ਇਲਾਇਚੀ ਨਾਲ ਮਿਲਾ ਕੇ ਪੇਸਟ ਬਣਾ ਲਉ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ ’ਤੇ ਲਗਾਉ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ। ਮਿਸ਼ਰੀ ਵਿਚ ਮਿਠਾਸ ਅਤੇ ਠੰਢਕ ਦੋਹਾਂ ਦੇ ਹੀ ਗੁਣ ਹੁੰਦੇ ਹਨ। ਇਸ ਲਈ ਬਹੁਤ ਜ਼ਿਆਦਾ ਗਰਮੀ ਵਿਚ ਸ਼ਰਬਤ ’ਚ ਇਸ ਨੂੰ ਘੋਲ ਕੇ ਪੀਣ ਨਾਲ ਲੂ ਲਗਣ ਤੋਂ ਬਚਾਅ ਹੁੰਦਾ ਹੈ। ਇਸ ਨਾਲ ਸਰੀਰ ਵਿਚ ਫੂਰਤੀ ਦਾ ਅਹਿਸਾਸ ਹੁੰਦਾ ਹੈ ਅਤੇ ਕੁੱਝ ਦੇਰ ਲਈ ਗਰਮੀ ਤੋਂ ਰਾਹਤ ਮਿਲਦੀ ਹੈ ਕਿਉਂਕਿ ਇਹ ਗਲੂਕੋਜ਼ ਦੇ ਰੂਪ ਵਿਚ ਸਰੀਰ ਨੂੰ ਊਰਜਾ ਦਿੰਦਾ ਹੈ।

ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋਂ ਕਰਨ ਨਾਲ ਸਰੀਰ ਵਿਚ ਊਰਜਾ ਆਉਂਦੀ ਹੈ ਜਿਸ ਨਾਲ ਸਰੀਰ ਵਿਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।ਨਕਸੀਰ ਫੱਟਣ ’ਤੇ ਮਿਸ਼ਰੀ ਨੂੰ ਪਾਣੀ ਵਿਚ ਮਿਲਾ ਕੇ ਸੁੰਘਣ ਨਾਲ ਆਰਾਮ ਮਿਲਦਾ ਹੈ। ਖਾਂਸੀ ਜਾਂ ਗਲਾ ਖ਼ਰਾਬ ਹੋਣ ਵਾਲੀ ਹਾਲਤ ਵਿਚ ਮਿਸ਼ਰੀ ਦੀ ਵਰਤੋਂ ਕਰਨਾ ਲਾਭਕਾਰੀ ਹੁੰਦਾ ਹੈ। ਗਲਾ ਖ਼ਰਾਬ ਹੋਣ ’ਤੇ ਜੋ ਗਲੇ ਵਿਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ।

ਖਾਂਸੀ ਆਉਣ ’ਤੇ ਉਸ ਰੋਗੀ ਨੂੰ ਮਿਸ਼ਰੀ ਦਾ ਟੁਕੜੇ ਚੁਸਣ ਲਈ ਦਿਉ ਜਿਸ ਨਾਲ ਥੋੜ੍ਹੀ ਹੀ ਦੇਰ ਵਿਚ ਖਾਂਸੀ ਦੂਰ ਹੋ ਜਾਵੇਗੀ। ਅੱਖਾਂ ਦੀ ਨਜ਼ਰ ਕਮਜ਼ੋਰ ਹੋਵੇ ਜਾਂ ਸਿਰਦਰਦ ਦੀ ਸ਼ਿਕਾਇਤ ਹੋਵੇ ਤਾਂ ਸਿਰਫ਼ ਮਿਸ਼ਰੀ, ਸੌਂਫ਼ ਅਤੇ ਬਾਦਾਮ ਬਰਾਬਰ ਮਾਤਰਾ ਵਿਚ ਲੈ ਕੇ ਪੀਸ ਲਉ। ਫਿਰ ਇਸ ਪਾਊਡਰ ਨੂੰ ਸਵੇਰੇ ਸ਼ਾਮ ਗਰਮ ਦੁੱਧ ਨਾਲ ਲਉ।