Green peas: ਸਾਨੂੰ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ ਹਰੇ ਮਟਰ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਮਟਰਾਂ ਵਿਚ ਮਿਲਣ ਵਾਲੇ ਐਂਟੀਆਕਸੀਡੈਂਟ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਿਚ ਵਾਧਾ ਕਰਦੇ ਹਨ।

Green peas protect us from many diseases

Green peas: ਹਰੇ ਮਟਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਹਰੇ ਮਟਰ ਸਿਰਫ਼ ਸੁਆਦ ਹੀ ਨਹੀਂ ਵਧਾਉਂਦੇ, ਬਲਕਿ ਸਾਨੂੰ ਸਿਹਤਮੰਦ ਵੀ ਰਖਦੇ ਹਨ। ਵਿਟਾਮਿਨ, ਮਿਨਰਲ ਅਤੇ ਐਂਟੀਆਕਸੀਡੈਂਟ ਤੋਂ ਇਲਾਵਾ ਮਟਰ ਪ੍ਰੋਟੀਨ ਤੇ ਫ਼ਾਈਬਰ ਨਾਲ ਵੀ ਭਰਪੂਰ ਹੁੰਦੇ ਹਨ। ਮਟਰ ਵਿਚ ਮੌਜੂਦ ਆਇਰਨ, ਜ਼ਿੰਕ, ਮੈਗਨੀਜ਼ ਤੇ ਕਾਪਰ ਆਦਿ ਤੱਤ ਸਾਨੂੰ ਬੀਮਾਰੀਆਂ ਤੋਂ ਬਚਾਉਂਦੇ ਹਨ। ਇਸ ਤੋਂ ਇਲਾਵਾ ਮਟਰਾਂ ਵਿਚ ਮਿਲਣ ਵਾਲੇ ਐਂਟੀਆਕਸੀਡੈਂਟ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਿਚ ਵਾਧਾ ਕਰਦੇ ਹਨ।

ਇਸ ਤੋਂ ਇਲਾਵਾ ਹਰੇ ਮਟਰਾਂ ਵਿਚ ਪ੍ਰੋਟੀਨ ਤੇ ਫ਼ਾਈਬਰ ਵੀ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਸਰੀਰ ਵਿਚ ਮੌਜੂਦ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿਚ ਰਖਦਾ ਹੈ ਤੇ ਨਾਲ ਹੀ ਇਸ ਰੋਗ ਦੇ ਖ਼ਤਰੇ ਤੋਂ ਵੀ ਬਚਾਉਂਦਾ ਹੈ। ਮਟਰਾਂ ਦਾ ਪ੍ਰਯੋਗ ਚਿਹਰੇ ਨੂੰ ਸੁੰਦਰ ਬਣਾਉਣ ਲਈ ਵੀ ਕੀਤਾ ਜਾਂਦਾ ਹੈ।

ਪਾਣੀ ’ਚ ਥੋੜ੍ਹੇ ਜਿਹੇ ਮਟਰ ਉਬਾਲ ਕੇ ਉਨ੍ਹਾਂ ਦੀ ਪੇਸਟ ਬਣਾ ਲਉ। ਇਸ ਪੇਸਟ ਨੂੰ ਚਿਹਰੇ ’ਤੇ ਲਗਾਉ ਅਤੇ 15-20 ਮਿੰਟ ਬਾਅਦ ਸਾਫ਼ ਪਾਣੀ ਨਾਲ ਧੋਹ ਲਉ। ਇਸ ਨਾਲ ਚਿਹਰੇ ’ਤੇ ਚਮਕ ਆਉਂਦੀ ਹੈ ਤੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ਼-ਧੱਬੇ ਦੂਰ ਹੁੰਦੇ ਹਨ। ਇਸ ਤੋਂ ਇਲਾਵਾ ਇਹ ਵਾਲਾਂ ਲਈ ਵੀ ਬਹੁਤ ਫ਼ਾਇਦੇਮੰਦ ਹਨ। ਵਿਟਾਮਿਨਾਂ ਦਾ ਸਮੂਹ ਵਿਟਾਮਿਨ ਬੀ-6, ਬੀ-12 ਅਤੇ ਫ਼ਾਲਿਕ ਐਸਿਡ ਖ਼ੂਨ ਦੇ ਲਾਲ ਕਣਾਂ ਨੂੰ ਬਣਾਉਣ ਵਿਚ ਮਦਦ ਕਰਦੇ ਹਨ, ਜੋ ਸਰੀਰ ਦੇ ਨਾਲ-ਨਾਲ ਸਿਰ ਦੀਆਂ ਕੋਸ਼ਿਕਾਵਾਂ ਤਕ ਆਕਸੀਜਨ ਪਹੁੰਚਾਉਂਦਾ ਹੈ। ਇਸ ਤਰ੍ਹਾਂ ਇਹ ਤੱਤ ਵਾਲਾਂ ਨੂੰ ਕਮਜ਼ੋਰ ਹੋਣ ਤੋਂ ਰੋਕਦੇ ਹਨ।

ਮਟਰ ਵਿਚ ਕੈਲੋਰੀ ਤੇ ਫ਼ੈਟ ਦੀ ਮਾਤਰਾ ਘੱਟ ਹੁੰਦੀ ਹੈ। ਇਸ ਲਈ ਇਹ ਵਜ਼ਨ ਕੰਟਰੋਲ ਕਰਨ ’ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਹਰੇ ਮਟਰ ਫ਼ਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਡਾ ਭਾਰ ਵਧਣ ਤੋਂ ਰੋਕਦੇ ਹਨ। ਇਸ ਲਈ ਜੇ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅਪਣੇ ਭੋਜਨ ਵਿਚ ਮਟਰਾਂ ਨੂੰ ਜ਼ਰੂਰ ਸ਼ਾਮਲ ਕਰੋ। ਇਸ ਤੋਂ ਇਲਾਵਾ ਮਟਰ ਸਰੀਰ ਨੂੰ ਚੁਸਤ-ਦਰੁੱਸਤ ਰਖਦੇ ਹਨ। 

 (For more Punjabi news apart from Green peas protect us from many diseases, stay tuned to Rozana Spokesman)