ਜੌੜਾਂ ਦੇ ਦਰਦ ਸਣ ਹੋਰ ਕਈ ਸਮੱਸਿਆਵਾਂ ਦਾ ਇਲਾਜ ਕਰਦਾ ਹੈ ਆਮਲੇ ਦਾ ਮੁਰੱਬਾ
ਸਰੀਰ ਵਿਚ ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਆਮਲੇ ਦਾ ਮੁਰੱਬਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ।
ਮੁਹਾਲੀ: ਆਮਲੇ ਦਾ ਮੁਰੱਬਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰੀਰ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਆਮਲੇ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਮਲੇ ਵਿਚ ਵਿਟਾਮਿਨ-ਸੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਇਹ ਇਸ ਤਰ੍ਹਾਂ ਦਾ ਫਲ ਹੈ, ਜਿਸ ਨੂੰ ਧੁੱਪੇ ਸੁਕਾਉਣ ਨਾਲ ਗੁਣਾਂ ’ਚ ਕੋਈ ਕਮੀ ਨਹੀਂ ਹੁੰਦੀ। ਆਮਲੇ ਨੂੰ ਸੁੱਕਾ ਕੱਚਾ ਜਾਂ ਫਿਰ ਮੁਰੱਬੇ ਦੇ ਰੂਪ ’ਚ ਵੀ ਖਾਇਆ ਜਾ ਸਕਦਾ ਹੈ। ਇਸ ਵਿਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫ਼ਾਈਬਰ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ। ਰੋਜ਼ਾਨਾ 1 ਤੋਂ 2 ਪੀਸ ਆਮਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਆਉ ਜਾਣਦੇ ਹਾਂ ਆਮਲੇ ਦਾ ਮੁਰੱਬਾ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ :
ਲੋਕ ਅਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਮਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। ਇਸ ਨਾਲ ਮੁਹਾਸੇ ਅਤੇ ਦਾਗ਼ ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ।
ਸਰੀਰ ਵਿਚ ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਆਮਲੇ ਦਾ ਮੁਰੱਬਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ਵਿਚ ਖ਼ੂਨ ਦੀ ਕਮੀ ਹੁੰਦੀ ਹੈ, ਉਨ੍ਹਾਂ ਲਈ ਆਮਲੇ ਦਾ ਮੁਰੱਬਾ ਬਹੁਤ ਵਧੀਆ ਹੈ। ਔੌਰਤਾਂ ’ਚ ਆਇਰਨ ਦੀ ਕਮੀ ਪਾਈ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਆਮਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ।
ਜੇਕਰ ਤੁਹਾਨੂੰ ਢਿੱਡ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਮਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ। ਬਦਹਜ਼ਮੀ ਅਤੇ ਪੇਟ ਦਾ ਭਾਰੀਪਨ ਮਹਿਸੂਸ ਹੋਣ ’ਤੇ ਰੋਜ਼ਾਨਾ ਆਮਲੇ ਦੇ ਮੁਰੱਬੇ ਦਾ ਸੇਵਨ ਕਰੋ।
ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਮਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਮਲੇ ਦੇ ਮੁਰੱਬੇ ਨੂੰ ਦਿਨ ਵਿਚ 2 ਵਾਰ ਖਾ ਸਕਦੇ ਹੋ। ਗਰਭ ਅਵਸਥਾ ਵਿਚ ਆਮਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਹਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ ਵਿਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਮਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।