ਕਿਸ਼ਮਿਸ਼ ਨਾਲ ਵਧਾਓ ਅੱਖਾਂ ਦੀ ਰੌਸ਼ਨੀ
ਅੰਗੂਰ ਨੂੰ ਸੁਖਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ‘ਚ ਬਹੁਤ ਸਾਰੇ ਗੁਣ ਹੁੰਦੇ ਹਨ। ਜੇਕਰ ਤੁਸੀਂ ਇਸਨੂੰ ਹਰ ਰੋਜ਼ ਖਾਲੀ ਪੇਟ ਖਾਂਦੇ ਹੋ ਤਾਂ ਤੁਹਾਨੂੰ ...
ਅੰਗੂਰ ਨੂੰ ਸੁਖਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ‘ਚ ਬਹੁਤ ਸਾਰੇ ਗੁਣ ਹੁੰਦੇ ਹਨ। ਜੇਕਰ ਤੁਸੀਂ ਇਸਨੂੰ ਹਰ ਰੋਜ਼ ਖਾਲੀ ਪੇਟ ਖਾਂਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਮਿਲਣਗੇ। ਇਸ ‘ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਇਬਰ ਦੀ ਸਮਰੱਥ ਮਾਤਰਾ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਕਿਸ਼ਮਿਸ਼ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਗਲੇ ਦੇ ਇਨਫੈਕਸ਼ਨ -ਖਾਲੀ ਪੇਟ ਸੌਗੀ ਦਾ ਸੇਵਨ ਕਰਨ ਨਾਲ ਇਸ ‘ਚ ਮੌਜੂਦ ਐਂਟੀਬੈਕਟੀਰਿਅਲ ਦੇ ਗੁਣ ਮੂੰਹ ‘ਚੋਂ ਆਉਣ ਵਾਲੀ ਬਦਬੂ ਦੂਰ ਕਰਣ ਦੇ ਨਾਲ ਗਲੇ ਦੇ ਇਨਫੈਕਸ਼ਨ ਤੋਂ ਵੀ ਛੁਟਕਾਰਾ ਦਵਾਉਣ ‘ਚ ਮਦਦ ਕਰਦੇ ਹਨ।
ਪਾਚਣ ‘ਚ ਸਹਾਇਕ- ਜੋ ਲੋਕ ਪੇਟ ਦਰਦ, ਕਬਜ਼ ਵਰਗੀ ਬਿਮਾਰੀ ਕਰਕੇ ਚਿੰਤਾ ‘ਚ ਹਨ ਉਨ੍ਹਾਂ ਨੂੰ ਰੋਜ 1-12 ਕਿਸ਼ਮਿਸ਼ ਨੂੰ ਰਾਤ ‘ਚ ਇੱਕ ਗਲਾਸ ਪਾਣੀ ‘ਚ ਭਿਓ ਕੇ ਰੱਖੋ ਅਤੇ ਸਵੇਰੇ ਖਾਲੀ ਪੇਟ ਇਸ ਪਾਣੀ ਨੂੰ ਕਿਸ਼ਮਿਸ਼ ਦੇ ਨਾਲ ਪੀ ਲਓ। ਇਹ ਪੇਟ ਦੀ ਬਿਮਾਰੀ ਲਈ ਲਾਭਕਾਰੀ ਹੈ।
ਇੰਮਿਊਨਿਟੀ ਵਧਾਉਣ ਵਿਚ ਸਹਾਇਕ- ਕਿਸ਼ਮਿਸ਼ ‘ਚ ਉਹ ਸਾਰੇ ਤੱਤ ਪਾਏ ਜਾਂਦੇ ਹਨ ਜੋ ਸਰੀਰ ਦੇ ਰੋਗ ਰੋਕਣ ਵਾਲੀ ਸਮਰੱਥਾ ਨੂੰ ਵਧਾਉਣ ਵਿਚ ਸਹਾਇਕ ਹੁੰਦੇ ਹੈ। ਸਰਦੀਆਂ ਦੇ ਦਿਨਾਂ ਵਿਚ ਰੋਜ਼ਾਨਾ ਇਸਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਨਾਲ ਲੜਨ ‘ਚ ਸਹਾਇਤਾ ਮਿਲਦੀ ਹੈ।
ਅੱਖਾਂ ਦੀ ਰੋਸ਼ਨੀ ਵੱਧਦੀ ਹੈ- ਕਿਸ਼ਮਿਸ਼ ਦੇ ਪਾਣੀ ਵਿੱਚ ਐਂਟੀਆਕਸੀਡੇਂਟਸ, ਵਿਟਾਮਿਨ ਏ ਅਤੇ ਬੀਟਾ ਕੇਰੋਟਿਨ ਵਰਗੇ ਤੱਤ ਪਾਏ ਜਾਂਦੇ ਹਨ। ਜੋ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ ।