ਸ਼ੂਗਰ ਨੂੰ ਕਾਬੂ 'ਚ ਰਖਦਾ ਹੈ ਅਮਰੂਦ

ਏਜੰਸੀ

ਜੀਵਨ ਜਾਚ, ਸਿਹਤ

ਅਮਰੂਦ ਦੇ ਬੀਜ ਵੀ ਬਹੁਤ ਗੁਣਕਾਰੀ ਹਨ । ਇਸ ਨਾਲ ਢਿੱਡ ਦੀ ਸਫ਼ਾਈ ਹੋ ਜਾਂਦੀ ਹੈ।

Guava controls Diabetes

ਅਮਰੂਦ ਅਜਿਹਾ ਫੱਲ ਹੈ ਜਿਸ ਨੂੰ ਹਰ ਕੋਈ ਬਹੁਤ ਪਸੰਦ ਕਰਦਾ ਹੈ। ਅਮਰੂਦ ਗਰਮ ਤੇ ਸਰਦ ਰੁੱਤ ਦੋਹਾਂ ਵਿਚ ਮਿਲਦੇ ਹਨ। ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਇਸ ਵਿਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ਵਿਚ ਮੌਜੂਦ ਹੁੰਦੇ ਹਨ ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਅਮਰੂਦ ਕੱਚਾ ਜਾਂ ਪੱਕਿਆ ਕਿਸੇ ਵੀ ਰੂਪ ਵਿਚ ਹੋਵੇ, ਬੇਹੱਦ ਸਵਾਦ ਲਗਦਾ ਹੈ। ਅਮਰੂਦ ਫੱਲ ਦੇ ਫ਼ਾਇਦਿਆਂ ਬਾਰੇ:

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਲੋਕ ਸ਼ੂਗਰ ਤੋਂ ਪੀੜਤ ਹਨ। ਅਮਰੂਦ ਫ਼ਲ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਸ਼ੂਗਰ ਵਾਲੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਸਾਬਤ ਹੁੰਦਾ ਹੈ । ਇਸ ਨੂੰ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ।

ਅਮਰੂਦ ਦੇ ਬੀਜ ਵੀ ਬਹੁਤ ਗੁਣਕਾਰੀ ਹਨ। ਇਸ ਨਾਲ ਢਿੱਡ ਦੀ ਸਫ਼ਾਈ ਹੋ ਜਾਂਦੀ ਹੈ। ਇਸ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਅਮਰੂਦ ਭਾਰ ਘਟਾਉਣ ਵਿਚ ਬਹੁਤ ਸਹਾਇਕ ਸਾਬਤ ਹੁੰਦਾ ਹੈ। ਇਸ ਨੂੰ ਖਾਣ ਨਾਲ ਢਿੱਡ ਵੀ ਭਰ ਜਾਂਦਾ ਹੈ ਅਤੇ ਇਸ ਦਾ ਸੱਭ ਤੋਂ ਜ਼ਿਆਦਾ ਫ਼ਾਇਦਾ ਇਹ ਹੈ ਕਿ ਇਸ ਵਿਚ ਕੈਲੋਰੀ ਵੀ ਘੱਟ ਹੁੰਦੀ ਹੈ ।

ਅਮਰੂਦ ਫੱਲ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਨਸਾਂ ਨੂੰ ਆਰਾਮ ਮਿਲਦਾ ਹੈ। ਇਸ ਨੂੰ ਖਾਣ ਨਾਲ ਖ਼ੂਨ ਦੇ ਦੌਰੇ ਵਿਚ ਸੁਧਾਰ ਹੁੰਦਾ ਹੈ। ਮਾਨਸਕ ਤਣਾਅ ਦੂਰ ਹੁੰਦਾ ਹੈ।

ਅਮਰੂਦ ਵਿਚ ਵਿਟਾਮਿਨ-ਏ ਦੀ ਕਾਫ਼ੀ ਮਾਤਰਾ ਹੁੰਦੀ ਹੈ, ਜੋ ਅੱਖਾਂ ਨੂੰ ਸਿਹਤਮੰਦ ਬਣਾਈ ਰਖਦੀ ਹੈ। ਇਸ ਤੋਂ ਇਲਾਵਾ ਅਮਰੂਦ ਵਿਚ ਵਿਟਾਮਿਨ ਸੀ ਵੀ ਹੁੰਦਾ ਹੈ, ਜੋ ਬੀਮਾਰੀਆਂ ਨੂੰ ਸਰੀਰ ਤੋਂ ਦੂਰ ਕਰਦਾ ਹੈ।