Health News: ਆਉ ਜਾਣਦੇ ਹਾਂ ਦੁੱਧ ’ਚ ‘ਤੁਲਸੀ’ ਮਿਲਾ ਕੇ ਪੀਣ ਦੇ ਫ਼ਾਇਦਿਆਂ ਬਾਰੇ

ਏਜੰਸੀ

ਜੀਵਨ ਜਾਚ, ਸਿਹਤ

Health News: ਆਉ ਜਾਣਦੇ ਹਾਂ ਇਨ੍ਹਾਂ ਦੇ ਫ਼ਾਇਦਿਆਂ ਬਾਰੇ:

Let's know about the benefits of drinking 'Tulsi' mixed with milk

 

Health News:  ਸਰੀਰ ਨੂੰ ਸਿਹਤਮੰਦ ਰੱਖਣ ਲਈ ਲੋਕ ਦੁੱਧ ਦੀ ਵਰਤੋਂ ਕਰਦੇ ਹਨ। ਇਸ ਵਿਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਤੁਲਸੀ ਦੀਆਂ ਪੱਤੀਆਂ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ। ਲੋਕਾਂ ਨੇ ਅਕਸਰ ਤੁਲਸੀ ਵਾਲੀ ਚਾਹ ਦੀ ਵਰਤੋਂ ਕੀਤੀ ਹੋਵੇਗੀ ਪਰ ਜੇ ਦੁੱਧ ਵਿਚ ਤੁਲਸੀ ਦੀਆਂ ਪੱਤੀਆਂ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋ ਗੁਣਾ ਫ਼ਾਇਦਾ ਹੋਵੇਗਾ।

ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਦਿਉ ਅਤੇ ਦੁੱਧ ਦੀ ਖ਼ਾਲੀ ਪੇਟ ਵਰਤੋਂ ਕਰੋ। ਇਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ।

ਆਉ ਜਾਣਦੇ ਹਾਂ ਇਨ੍ਹਾਂ ਦੇ ਫ਼ਾਇਦਿਆਂ ਬਾਰੇ:

ਤਣਾਅ : ਬਦਲਦੇ ਲਾਈਫ਼ ਸਟਾਈਲ ਅਤੇ ਭੱਜ-ਦੌੜ ਭਰੀ ਜ਼ਿੰਦਗੀ ਵਿਚ ਲੋਕਾਂ ਦੇ ਦਿਮਾਗ਼ ਵਿਚ ਕਾਫ਼ੀ ਤਣਾਅ ਰਹਿੰਦਾ ਹੈ। ਇਸ ਤਣਾਅ ਕਰ ਕੇ ਲੋਕਾਂ ਨੂੰ ਰਾਤ ਨੂੰ ਸਹੀਂ ਨੀਂਦ ਵੀ ਨਹੀਂ ਆਉਂਦੀ ਜੋ ਅੱਗੇ ਜਾ ਕੇ ਗੰਭੀਰ ਬੀਮਾਰੀ ਦਾ ਰੂਪ ਧਾਰਨ ਕਰ ਲੈਂਦੀ ਹੈ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ। ਇਹ ਸਰੀਰ ਵਿਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਤਣਾਅ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਕਈ ਲੋਕਾਂ ਨੂੰ ਅਕਸਰ ਸਿਰ ਦਰਦ ਦੀ ਸਮੱਸਿਆ ਰਹਿੰਦੀ ਹੈ ਇਸ ਲਈ ਰੋਜ਼ਾਨਾ ਸਵੇਰੇ ਇਸ ਦੁੱਧ ਦੀ ਵਰਤੋ ਕਰਨੀ ਚਾਹੀਦੀ ਹੈ।

ਅਸਥਮਾ : ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸਬੰਧੀ ਕੋਈ ਸਮੱਸਿਆ ਹੈ, ਉਨ੍ਹਾਂ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਐਂਟੀ-ਬੈਕਟੀਰਿਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ।

ਕਿਡਨੀ : ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ’ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪਥਰੀ ਵੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।

ਦਿਲ ਦੀ ਬੀਮਾਰੀ : ਇਸ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੋਲੈਸਟਰੋਲ ਦਾ ਪੱਧਰ ਸੰਤੁਲਿਤ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤਕ ਖ਼ੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਨਹੀਂ ਰਹਿੰਦਾ।

 

ਬੁਖ਼ਾਰ : ਮੌਸਮ ਬਦਲਣ ਦੇ ਨਾਲ ਹੀ ਲੋਕਾਂ ਨੂੰ ਵਾਇਰਲ ਬੁਖਾਰ ਹੋ ਜਾਂਦਾ ਹੈ। ਅਜਿਹੇ ਵਿਚ ਤੁਲਸੀ ਵਾਲਾ ਦੁੱਧ ਬੁਖਾਰ ਨਾਲ ਲੜਨ ਵਿਚ ਮਦਦ ਕਰਦਾ ਹੈ। ਇਸ ਲਈ ਅੱਧਾ ਲੀਟਰ ਦੁੱਧ ਵਿਚ ਥੋੜ੍ਹੀਆਂ ਜਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਉ। ਜਦੋਂ ਪਾਣੀ ਉਬਲ ਜਾਵੇ ਤਾਂ ਇਸ ਵਿਚ ਦੁੱਧ ਅਤੇ ਖੰਡ ਮਿਲਾ ਕੇ ਕਾੜ੍ਹਾ ਬਣਾ ਲਉ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖ਼ਾਰ ਛੇਤੀ ਉਤਰ ਜਾਵੇਗਾ।