ਕਬਜ਼ ਨੂੰ ਠੀਕ ਕਰਨ ਲਈ ਪੀਓ ਸ਼ਹਿਦ ਵਾਲਾ ਪਾਣੀ

ਏਜੰਸੀ

ਜੀਵਨ ਜਾਚ, ਸਿਹਤ

ਸ਼ਹਿਦ ਇਕ ਤਰ੍ਹਾਂ ਦੀ ਔਸ਼ਧੀ ਹੈ। ਇਸ ਵਿਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਉਡੀਨ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਤੰਦਰੁਸਤ ਰੱਖਣ ...

honey water benefits for constipation

ਸ਼ਹਿਦ ਇਕ ਤਰ੍ਹਾਂ ਦੀ ਔਸ਼ਧੀ ਹੈ। ਇਸ ਵਿਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਉਡੀਨ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਤੰਦਰੁਸਤ ਰੱਖਣ ਦਾ ਕੰਮ ਕਰਦਾ ਹੈ। ਰੋਜ਼ਾਨਾ ਗੁਣਗੁਣੇ ਪਾਣੀ ਵਿਚ 1 ਚਮਚ ਸ਼ਹਿਦ ਪਾ ਕੇ ਪੀਣ ਨਾਲ ਸਰੀਰ ਨੂੰ ਕਈ ਫ਼ਾਇਦੇ ਮਿਲਦੇ ਹਨ। ਇਸ ਦੇ ਨੇਮੀ ਸੇਵਨ ਨਾਲ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਹਮੇਸ਼ਾ ਲਈ ਨਿਜਾਤ ਮਿਲ ਸਕਦੀ ਹੈ।

ਅੱਜ ਅਸੀਂ ਤੁਹਾਨੂੰ ਗੁਣਗੁਣੇ ਪਾਣੀ ਵਿਚ ਸ਼ਹਿਦ ਪਾ ਕੇ ਪੀਣ ਦੇ ਫ਼ਾਇਦਿਆਂ ਦੇ ਬਾਰੇ ਵਿਚ ਦੱਸਾਂਗੇ। ਅੱਜ ਕੱਲ੍ਹ ਜ਼ਿਆਦਾਤਰ ਲੋਕਾਂ ਨੂੰ ਢਿੱਡ ਨਾਲ ਸਬੰਧਿਤ ਸਮੱਸਿਆਵਾਂ ਰਹਿੰਦੀਆਂ ਹਨ। ਇਨ੍ਹਾਂ ਵਿਚੋਂ ਇਕ ਹੈ ਕਬਜ਼ ਹੋਣਾ। ਕਬਜ਼ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸ਼ਹਿਦ ਵਾਲਾ ਪਾਣੀ ਪੀਓ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ ਅਤੇ ਸੁੱਕੇ ਮਲ ਨੂੰ ਪਾਣੀ ਵਿਚ ਭਿਉਂ ਦਿੰਦਾ ਹੈ। ਇਸ ਸਮੱਗਰੀ ਨਾਲ ਕਬਜ਼ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਮਦਦ ਮਿਲਦੀ ਹੈ।

ਸਰੀਰ ਵਿਚ ਕਈ ਵਿਸ਼ੈਲੇ ਤੱਤ ਮੌਜੂਦ ਹੁੰਦੇ ਹਨ। ਜੇਕਰ ਇਹ ਸਰੀਰ ਤੋਂ ਬਾਹਰ ਨਾ ਨਿਕਲਣ ਤਾਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਸ਼ਹਿਦ ਸਰੀਰ ਤੋਂ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਣ ਵਿਚ ਵੀ ਮਦਦ ਕਰਦਾ ਹੈ। ਵੇਖਿਆ ਜਾਵੇ ਤਾਂ ਇਹ ਇੱਕ ਤਰ੍ਹਾਂ ਦੀ ਡੀਟਾਕਸ ਡਾਈਟ ਹੈ। ਇਸ ਵਿਚ ਅਜਿਹੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਕਾਫ਼ੀ ਫ਼ਾਇਦੇਮੰਦ ਸਾਬਤ ਹੁੰਦੇ ਹਨ ਅਤੇ ਸਰੀਰ ਦੀ ਰੋਕਣ ਵਾਲੀ ਸ਼ਕਤੀ ਨੂੰ ਵੀ ਵਧਾਉਂਦੇ ਹਨ।

ਸ਼ਹਿਦ ਵਾਲਾ ਪਾਣੀ ਪੀਣ ਨਾਲ ਵੀ ਢਿੱਡ ਦਰੁਸਤ ਰਹਿੰਦਾ ਹੈ। ਇਸ ਵਿਚ ਪਾਏ ਜਾਣ ਵਾਲੇ ਐਂਟੀ-ਬੈਕਟੀਰੀਅਲ ਢਿੱਡ ਨੂੰ ਕਿਸੇ ਵੀ ਤਰ੍ਹਾਂ ਦੇ ਸੰਕਰਮਣ ਤੋਂ ਦੂਰ ਕਰਨ ਵਿਚ ਮਦਦ ਕਰਦੇ ਹਨ ਅਤੇ ਪਾਚਨ ਕਿਰਿਆ ਨੂੰ ਦਰੁਸਤ ਰੱਖਦੇ ਹਨ।

ਰੋਜ਼ਾਨਾ ਨਿਯਮਿਤ ਰੂਪ 'ਚ  ਕੋਸੇ ਪਾਣੀ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਦਿਲ ਸਬੰਧੀ ਬਿਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਨਿਯਮਿਤ ਰੂਪ 'ਚ ਸ਼ਹਿਦ ਦੀ ਵਰਤੋਂ ਕਰਨ ਨਾਲ ਪੇਟ ਦੇ ਕੈਂਸਰ ਤੋਂ ਰਾਹਤ ਮਿਲਦੀ ਹੈ। ਉੱਥੇ ਹੀ ਸ਼ਹਿਦ 'ਚ ਮੌਜੂਦ ਐਂਟੀ-ਆਕਸੀਡੈਂਟਸ ਹਰ ਤਰ੍ਹਾਂ ਦੇ ਟਿਊਮਰ ਨੂੰ ਬਣਨ ਤੋਂ ਵੀ ਰੋਕਦੇ ਹਨ।