Health News: ਸਰੀਰ ਦੀਆਂ ਕਈ ਬੀਮਾਰੀਆਂ ਦੂਰ ਕਰਦਾ ਹੈ ‘ਤੁਲਸੀ ਵਾਲਾ ਦੁੱਧ’

ਏਜੰਸੀ

ਜੀਵਨ ਜਾਚ, ਸਿਹਤ

ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ। 

Health News: 'Basil milk' removes many diseases of the body

 

 'Basil milk' removes many diseases of the body : ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ਵਿਚ ਮਿਲਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਸਿੱਧ ਹੁੰਦਾ ਹਨ।

ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕੀਨ ਹੁੰਦੇ ਹਨ। ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫ਼ਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਉ। ਇਸ ਤੋਂ ਬਾਅਦ ਖ਼ਾਲੀ ਪੇਟ ਦੁੱਧ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਉ ਜਾਣਦੇ ਹਾਂ ਤੁਲਸੀ ਵਾਲਾ ਦੁੱਧ ਪੀਣ ਦੇ ਫ਼ਾਇਦਿਆਂ ਬਾਰੇ:

 ਭੱਜਦੋੜ ਭਰੀ ਜ਼ਿੰਦਗੀ ਵਿਚ ਲੋਕਾਂ ਨੂੰ ਕਾਫ਼ੀ ਤਣਾਅ ਰਹਿੰਦਾ ਹੈ। ਇਸ ਤਣਾਅ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ ਜਿਸ ਕਰ ਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ। 

ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸਬੰਧੀ ਕੋਈ ਸਮੱਸਿਆ ਹੈ ਤਾਂ ਉਸ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੱੁਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ।

ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ’ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁਲ ਕੇ ਬਾਹਰ ਨਿਕਲ ਆਉਂਦੀ ਹੈ।

ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੈਲੇਸਟੋਰਲ ਲੇਵਲ ਸੰਤੁਲਿਤ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤਕ ਖ਼ੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਨਹੀਂ ਰਹਿੰਦਾ।