ਲੁਧਿਆਣਾ ’ਚ 'ਡੇਂਗੂ' ਦੇ ਮਰੀਜ਼ਾਂ ਦਾ ਆਉਣਾ ਜਾਰੀ, 70 ਨਵੇਂ ਮਰੀਜ਼ ਆਏ ਸਾਹਮਣੇ

ਏਜੰਸੀ

ਜੀਵਨ ਜਾਚ, ਸਿਹਤ

ਵੱਖ-ਵੱਖ ਹਸਪਤਾਲਾਂ ’ਚ ਡੇਂਗੂ ਦੇ ਨਵੇਂ ਮਰੀਜ਼ ਸਾਹਮਣੇ ਆਏ

'Dengue' patients continue to come in Ludhiana

 

ਲੁਧਿਆਣਾ: ਜ਼ਿਲ੍ਹੇ ’ਚ ਡੇਂਗੂ ਦੇ ਮਰੀਜ਼ਾਂ ਦਾ ਸਾਹਮਣੇ ਆਉਣਾ ਜਾਰੀ ਹੈ। ਵੱਖ-ਵੱਖ ਹਸਪਤਾਲਾਂ ’ਚ ਡੇਂਗੂ ਦੇ 65 ਤੋਂ ਵੱਧ ਨਵੇਂ ਮਰੀਜ਼ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ ਸਥਾਨਕ ਹਸਪਤਾਲਾਂ ’ਚ ਸਾਹਮਣੇ ਆਏ ਮਰੀਜ਼ਾਂ ’ਚੋਂ ਸਿਹਤ ਵਿਭਾਗ ਵੱਲੋਂ 1 ਹਜ਼ਾਰ ਦੇ ਕਰੀਬ ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ’ਚੋਂ 5 ਸੌ ਤੋਂ ਵੱਧ ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 2480 ਦੇ ਕਰੀਬ ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।

ਗਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਚ ਵੀ ਡੇਂਗੂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਡੇਂਗੂ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਸ੍ਰੀ ਗੁਰੂ ਨਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।