Health News: ਗਠੀਏ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਕਸ਼ਮੀਰੀ ਕੇਸਰ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

Health News: ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ

Kashmiri saffron is no less than a boon for arthritis patients Health News

Kashmiri saffron is no less than a boon for arthritis patients Health News: ਚੰਗੀ ਸਿਹਤ ਲਈ ਜ਼ਰੂਰੀ ਨਹੀਂ ਕਿ ਤੁਹਾਡੇ ਸਰੀਰ ਨੂੰ ਦਵਾਈਆਂ ਦੀ ਜ਼ਰੂਰਤ ਹੀ ਹੋਵੇ ਬਲਕਿ ਤੁਸੀਂ ਕੱੁਝ ਅਜਿਹੀਆਂ ਚੀਜ਼ਾਂ ਤੋਂ ਵੀ ਚੰਗੀ ਸਿਹਤ ਬਣਾ ਸਕਦੇ ਹੋ ਜੋ ਕੁਦਰਤ ਨੇ ਸਾਨੂੰ ਦਿਤੀਆਂ ਹਨ। ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਚਿਕਿਤਸਕ ਗੁਣਾਂ ਨਾਲ ਭਰਪੂਰ ਹਨ। ਇਨ੍ਹਾਂ ਵਿਚੋਂ ਇਕ ਹੈ ਕਸ਼ਮੀਰੀ ਕੇਸਰ। ਕਸ਼ਮੀਰੀ ਕੇਸਰ ਮੁੱਖ ਤੌਰ ’ਤੇ ਪੁਲਵਾਮਾ, ਬਡਗਾਮ ਅਤੇ ਕਿਸ਼ਤਵਾੜ ਵਰਗੇ ਸਥਾਨਾਂ ’ਤੇ ਉਗਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਉ ਤੁਹਾਨੂੰ ਦਸਦੇ ਹਾਂ ਕਸ਼ਮੀਰੀ ਕੇਸਰ ਦੇ ਫ਼ਾਇਦਿਆਂ ਬਾਰੇ:

 ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ਵਿਚ ਕਰਦੇ ਹੋ। ਇਸ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ।

 ਜੇ ਤੁਹਾਨੂੰ ਪਾਚਨ ਪ੍ਰਣਾਲੀ ਸਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੇ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।

 ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ।  ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਖ਼ਾਸਕਰ ਜੇ ਕਿਸੇ ਦੇ ਦੰਦ ਵਿਚ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜੇ ਤੁਹਾਨੂੰ ਕੀੜਾ ਕੱਟ ਦੇਵੇ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਨੂੰ ਬਹੁਤ ਰਾਹਤ ਮਿਲੇਗੀ। ਕੀੜੇ ਕੱਟਣ ਨਾਲ ਚਮੜੀ ਵਿਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲੇਗੀ। ਜੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਜੇ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।

​(For more Punjabi news apart from Kashmiri saffron is no less than a boon for arthritis patients Health News, stay tuned to Rozana Spokesman