ਵਜ਼ਨ ਘਟਾਉਣ ਲਈ ਖਾਲੀ ਪੇਟ ਇਹਨਾਂ ਚੀਜ਼ਾਂ ਦਾ ਕਰੋ ਸੇਵਨ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਸਵੇਰੇ ਖਾਲੀ ਪੇਟ ਕਈ ਚੀਜ਼ਾਂ ਨੂੰ ਖਾਣਾ ਅਤੇ ਪੀਣਾ ਸਿਹਤ ਲਈ ਕਾਫ਼ੀ ਲਾਭਦਾਇਕ ਮੰਨਿਆ ਜਾਂਦਾ ਹੈ

Foods you should eat on an empty stomach

ਨਵੀਂ ਦਿੱਲੀ: ਸਵੇਰੇ ਖਾਲੀ ਪੇਟ ਕਈ ਚੀਜ਼ਾਂ ਨੂੰ ਖਾਣਾ ਅਤੇ ਪੀਣਾ ਸਿਹਤ ਲਈ ਕਾਫ਼ੀ ਲਾਭਦਾਇਕ ਮੰਨਿਆ ਜਾਂਦਾ ਹੈ ਪਰ ਇਹਨਾਂ ਚੀਜ਼ਾਂ ਪ੍ਰਤੀ ਸਹੀ ਜਾਣਕਾਰੀ ਨਾ ਹੋਣਾ ਸਿਹਤ ਲਈ ਫਾਇਦੇਮੰਦ ਹੋਣ ਦ ਬਜਾਏ ਨੁਕਸਾਨਦਾਇਕ ਵੀ ਹੋ ਸਕਦਾ ਹੈ। ਸਵੇਰੇ ਖਾਲੀ ਪੇਟ ਅਪਣੇ ਖਾਣੇ ਵਿਚ ਅਜਿਹੀਆਂ ਚੀਜ਼ਾਂ ਸ਼ਾਮਲ ਕਰੋ ਜੋ ਵਜ਼ਨ ਘੱਟ ਕਰਨ ਦੇ ਨਾਲ ਨਾਲ ਇਮਿਊਨਿਟੀ ਵਧਾਉਣ ਦਾ ਵੀ ਕੰਮ ਕਰਨ।

ਆਓ ਜਾਣਦੇ ਹਾਂ ਇਹਨਾਂ ਚੀਜ਼ਾਂ ਬਾਰੇ

ਪਪੀਤਾ

ਖਾਲੀ ਪੇਟ ਪਪੀਤੇ ਦਾ ਸੇਵਨ ਕਰਨਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪਪੀਤੇ ਵਿਚ ਭਰਪੂਰ ਮਾਤਰਾ ਵਿਚ ਫਾਈਬਰ ਹੁੰਦਾ ਹੈ ਜੋ ਕਿ ਵਜ਼ਨ ਨੂੰ ਕੰਟਰੋਲ ਰੱਖਣ ਅਤੇ ਵਜ਼ਨ ਨੂੰ ਘਟਾਉਣ ਵਿਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਪਪੀਤਾ ਖਰਾਬ ਕੋਲੇਸਟ੍ਰਾਲ ਨੂੰ ਘੱਟ ਕਰ ਸਕਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਣ ਦਾ ਕੰਮ ਕਰ ਸਕਦਾ ਹੈ।

ਗੁਣਗੁਣਾ ਪਾਣੀ

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਗਰਮ ਪਾਣੀ ਪੀਓ। ਇਹ ਪਸੀਨੇ ਰਾਹੀਂ ਤੁਹਾਡੇ ਸਰੀਰ ਵਿਚੋਂ ਜ਼ਹਿਰੀਲਾ ਪਾਣੀ ਬਾਹਰ ਕੱਢਣ ਦਾ ਕੰਮ ਕਰਦਾ ਹੈ। ਇਸ ਨਾਲ ਮੋਟਾਪਾ ਘੱਟ ਹੁੰਦਾ ਹੈ।

ਕੀਵੀ

ਕੀਵੀ ਵਿਚ ਪੂਰਣ ਰੂਪ ਵਿਚ ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਨ ਈ ਅਤੇ ਫਾਈਬਰ ਦੇ ਗੁਣ ਪਾਏ ਜਾਂਦੇ ਹਨ। ਇਸ ਨੂੰ ਸਵੇਰੇ ਖਾਲੀ ਪੇਟ ਖਾਣਾ ਅਤੇ ਦਿਨ ਦੇ ਕਿਸੇ ਵੀ ਸਮੇਂ ਖਾਣਾ ਲਾਭਦਾਇਕ ਮੰਨਿਆ ਜਾਂਦਾ ਹੈ।

ਅਮਰੂਦ

ਅਮਰੂਦ ਵਿਚ ਵਿਟਾਮਨ ਸੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਅਮਰੂਦ ਨੂੰ ਪਾਚਨ ਲਈ ਵੀ ਚੰਗਾ ਮੰਨਿਆ ਜਾਂਦਾ ਹੈ। ਅੱਖਾਂ ਦੀ ਰੋਸ਼ਨੀ ਅਤੇ ਦਿਲ ਦੀ ਬਿਮਾਰੀ ਲਈ ਵੀ ਅਮਰੂਦ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਵਜ਼ਨ ਘਟਾਉਣ ਲਈ ਵੀ ਫਾਇਦੇਮੰਦ ਹੁੰਦਾ ਹੈ।